ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬੀਐਸਸੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ 

0
7
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬੀਐਸਸੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.(ਡਾ.)ਕਰਮਜੀਤ ਸਿੰਘ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ.(ਡਾ.)ਸਰੋਜ ਅਰੋੜਾ ਦੀ ਸਰਪ੍ਰਸਤੀ ਅਧੀਨ ਕਾਲਜ ਇੰਚਾਰਜ ਡਾ.ਹਰਸਿਮਰਨ ਕੌਰ ਦੀ ਅਗਵਾਈ ਹੇਠ ਸੰਚਾਲਿਤ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ,ਸਠਿਆਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚੋਂ ਬੀਐਸਸੀ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਇਸ ਬਾਰੇ ਕਾਲਜ ਇੰਚਾਰਜ ਡਾ.ਹਰਸਿਮਰਨ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਐਸਸੀ ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਵਿਜੇ ਲਕਸ਼ਮੀ ਅਤੇ ਸਿਮਰਨਜੀਤ ਕੌਰ ਨੇ 7.76 ਐਸਜੀਪੀਏ ਨਾਲ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਮਹਿਕਪ੍ਰੀਤ ਕੌਰ ਨੇ 7.56 ਐਸਜੀਪੀਸੀ ਅਤੇ ਰਾਜਬੀਰ ਕੌਰ ਨੇ 6.56 ਐਸਜੀਪੀਸੀ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਇੰਚਾਰਜ ਡਾ.ਹਰਸਿਮਰਨ ਕੌਰ ਨੇ ਕਿਹਾ ਕਿ ਇਹਨਾਂ  ਨਤੀਜਿਆਂ ਦਾ ਸਿਹਰਾ ਸਾਇੰਸ ਗਰੁੱਪ ਦੇ ਮੇਹਨਤੀ ਅਧਿਆਪਕਾਂ ਦੇ ਸਿਰ ਜਾਂਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਅਤੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਵਧੀਆ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਇੰਚਾਰਜ ਅਤੇ ਸਾਇੰਸ ਵਿਭਾਗ ਦੇ ਅਧਿਆਪਕਾਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

LEAVE A REPLY

Please enter your comment!
Please enter your name here