ਸਾਨੂੰ ਸਮਾਜਿਕ ਕੁਰੀਤੀਆਂ ਤੋਂ ਨਿਜਾਤ ਪਾਉਣ ਲਈ ਪ੍ਰੇਰਨਾ ਦਿੰਦਾ ਹੈ ਦੁਸਹਿਰੇ ਦਾ ਤਿਉਹਾਰ- ਐਮ.ਪੀ ਤਿਵਾੜੀ

0
413

ਨਿਊਯਾਰਕ/ਖਰੜ, (ਰਾਜ ਗੋਗਨਾ)-ਬੁਰਾਈ ਉੱਪਰ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਾਨੂੰ ਸਮਾਜਿਕ ਕੁਰੀਤੀਆਂ ਤੋਂ ਨਿਜਾਤ ਪਾਉਣ ਲਈ ਇਕਜੁੱਟ ਹੋਣ ਦੀ ਪ੍ਰੇਰਨਾ ਦਿੰਦਾ ਹੈ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਹੇ ਸਨ। ਤਿਵਾੜੀ ਦੁਸਹਿਰਾ ਕਮੇਟੀ ਖਰੜ ਵਲੋਂ ਆਯੋਜਿਤ ਦੁਸਹਿਰਾ ਉਤਸਵ ਵਿਚ ਸ਼ਾਮਲ ਹੋਏ ਸਨ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਐਮ.ਪੀ ਤਿਵਾੜੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਪਰ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਸਾਨੂੰ ਸਮਾਜਿਕ ਕੁਰੀਤੀਆਂ ਦੇ ਖਿਲਾਫ਼ ਇੱਕਜੁੱਟ ਹੋਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਇੱਕ ਵਾਰ ਫਿਰ ਤੋਂ ਵਿਕਾਸ ਦੀ ਪਟੜੀ ਤੇ ਤੁਰ ਪਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਕਮਲ ਕਿਸ਼ੋਰ ਕਾਲਾ, ਯਸ਼ਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਐਡਵੋਕੇਟ ਅਸ਼ਵਨੀ ਬਗਾਹਨੀਆ, ਦੀਪਕ ਕੌਸ਼ਿਕ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here