ਬਿਆਸ :(ਬਲਰਾਜ ਸਿੰਘ ਰਾਜਾ)ਪੰਜਾਬ ਪ੍ਦੇਸ ਕਾਂਗਰਸ ਪਾਰਟੀ ਵੱਲੋ ਹਲਕਾ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਦੇ ਮੇਲੇ ਨੂੰ ਮੁੱਖ ਰੱਖਦਿਆਂ ਹੋਈਆਂ31ਅਗਸਤ ਨੂੰ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਲਈ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਕਾਲੇਕੇ ਦੇ ਸੀਨੀਅਰ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਹੈ।ਇਸ ਕਾਨਫਰੰਸ ਦੀ ਕਾਮਯਾਬੀ ਲਈ ਪਿੰਡਾ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਹਲਕਾ ਦੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਵਿੱਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਕਾਂਗਰਸ ਸਰਕਾਰ ਵੱਲੋਂ ਜੋ ਗਰੀਬਾਂ ਅਤੇ ਦਲਿਤ ਵਰਗ ਲਈ ਸਹੂਲਤਾਂ ਦਿੱਤੀਆਂ ਗਈਆਂ ਸਨ ਉਸ ਮੁਕਾਬਲੇ ਮੌਜੂਦਾ ਸਰਕਾਰ ਗਰੀਬ ਵਰਗ ਦੇ ਲੋਕਾਂ ਨੂੰ ਕੋਈ ਵੀ ਸਹੂਲਤ ਦੇਣ ਵਿੱਚ ਕਾਮਯਾਬ ਨਹੀਂ ਹੋ ਸਕੀ ਇਸ ਕਾਰਨ ਇਲਾਕੇ ਦੇ ਲੋਕਾਂ ਵਿੰਚ ਇਸ ਕਾਨਫਰੰਸ ਪ੍ਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਲਕਾ ਇੰਚਾਰਜ ਨੇ ਦੱਸਿਆ ਕਿ ਇਸ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ,ਸਾਬਕਾ ਡਿਪਟੀ ਸੀ.ਐੱਮ ਸੁੱਖੀ ਰੰਧਾਵਾ, ਸੁਖਪਾਲ ਸਿੰਘ ਖਹਿਰਾ,ਨਵਜੋਤ ਸਿੱਧੂ ਸਮੇਤ ਹੋਰ ਕਾਂਗਰਸ ਦੇ ਸਮੁੱਚੀ ਲੀਡਰਸ਼ਿਪ ਅਤੇ ਕਈ ਵਿਧਾਇਕ ਵੀ ਇਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਅਤੇ ਉਨ੍ਹਾਂ ਨੇ ਪਿੰਡ ਕਾਲੇਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਕਾਨਫਰੰਸ ਵਿੱਚ ਪਹੁੰਚ ਕੇ ਕਾਂਗਰਸ ਦੇ ਵੱਡੇ ਲੀਡਰਾਂ ਦੇ ਵਿਚਾਰ ਸੁੱਣ।ਇਸ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦਿਹਾਤੀ ਦੇ ਯੂਥ ਪ੍ਰਧਾਨ ਜਰਮਨਬੀਰ ਸਿੰਘ, ਸਰਪੰਚ ਹਰਜਿੰਦਰ ਸਿੰਘ ਜਸਪਾਲ, ਬਲਜਿੰਦਰ ਸਿੰਘ ਜਸਪਾਲ,ਬਾਬਾ ਨਰਿੰਦਰ ਸਿੰਘ,ਜੁਗਰਾਜ ਰਾਜਾ ਗੁਰਪ੍ਰੀਤ ਸਿੰਘ ਬਲਜੀਤ ਸਿੰਘ ਕਾਲੇਕੇ ਜੱਸਾ ਸਿੰਘ ਸੂਬੇਦਾਰ ਗੁਲਾਮ ਮੁਹੰਮਦ ਚਰਨਜੀਤ ਸਿੰਘ ਮਸਾ ਸਿੰਘ ਕਾਲੇਕੇ,ਹਰਜੀਤ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ ਜਿੰਦੀ, ਸਾਬ ਸਿੰਘ,ਆਦਿ ਹਾਜ਼ਰ ਸਨ
Boota Singh Basi
President & Chief Editor