ਮਾਲੇਰਕੋਟਲਾ, (ਬੋਪਾਰਾਏ)-ਧੰਨ ਧੰਨ ਬਾਬੇ ਸਿੰਘ ਸ਼ਹੀਦ ਸੇਵਾ ਐਂਡ ਵੈਲਫੇਅਰ ਸੁਸਾਇਟੀ ਨੋਜਵਾਨ ਸਭਾ, ਸਮੂਹ ਨਗਰ ਨਿਵਾਸੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੁਸਾਹਿਰੇ ਦੀ ਦਸਮੀ ਵਾਲੇ ਦਿਨ ਵੱਡੇ ਘੱਲੂਘਾਰੇ ਦੇ ਸਿੰਘ ਸ਼ਹੀਦਾਂ ਨੂੰ ਸਮਰਪਿਤ ਅਸਥਾਨ ਬਾਬੇ ਸਿੰਘ ਸ਼ਹੀਦ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਸਾਲਾਨਾ ਗੁਰਮਤਿ ਸਮਾਗਮ ਮਿਤੀ 15 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ।ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਚੁਹਾਣੇ ਨੇ ਦੱਸਿਆਂ ਕਿ ਹਰ ਸਾਲ ਦੀ ਤਰ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਇਹ ਸਮਾਗਮ ਕੀਤਾ ਜਾਂਦਾ ਹੈ ਜਿਸ ਸੰਬੰਧੀ 13 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 15 ਅਕਤੂਬਰ ਨੂੰ ਭੋਗ ਉਪਰੰਤ ਬਾਬਾ ਗੁਲਾਬ ਸਿੰਘ ਚਮਕੋਰ ਸਾਹਿਬ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ ਨਾਲ ਹੀ ਸਮਾਗਮ ਦੌਰਾਨ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਵੀ ਕੀਤੀ ਜਾਵੇਗੀ ਅਤੇ ਲੰਗਰ ਅਟੁੱਟ ਵਰਤਿਆਂ ਜਾਵੇਗਾ।
Boota Singh Basi
President & Chief Editor