ਸੰਗਰੂਰ,
ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ  ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਾ: ਕਿਰਪਾਲ ਸਿੰਘ ਨੇ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਰੱਗਜ਼ ਅਤੇ ਡਾਇਗਨੋਸਟਿਕ ਇੰਮਪੈਨਲਮੇਂਟ, ਗਣਤੰਤਰ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਕਿਰਪਾਲ ਸਿੰਘ ਨੇ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਕਰਨਾ ਯਕੀਨੀ ਬਣਾਉਣ, ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪਰਬੰਧਨ ਕਰਨ,  ਕੋਟਪਾ ਐਕਟ ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ ‘ਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਮੀਟਿੰਗ ਵਿੱਚ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਟਾਫ਼ ਦੀਆਂ ਰੈਗੂਲਰ ਮੀਟਿੰਗ ਕਰਨ ਅਤੇ ਉਹਨਾਂ ਦਾ ਕੰਮ ਕਾਜ਼ ਦਾ ਮੁਲਅੰਕਣ ਕਰਨ ਦੀ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰ ਆਪਣੇ ਆਪਣੇ ਅਧੀਨ ਆਉਂਦੇ ਏਰੀਆ ਵਿੱਚ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕਰਨ। ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਕਲਿਨਿਕਾਂ ਦਾ ਸਮੇਂ ਸਮੇਂ ਨਿਰੀਖਣ ਕੀਤਾ ਜਾਵੇ। ਮੀਟਿੰਗ ਦੌਰਾਨ ਹੋਰ ਬਣਾਏ ਜਾਣ ਵਾਲੇ ਆਮ ਆਦਮੀ ਕਲੀਨਿਕ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਦਾ ਖ਼ਾਸ ਧਿਆਨ ਦੇਣ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਏ .ਸੀ.ਐਸ. ਡਾ: ਸੰਜੇ ਮਾਥੁਰ, ਡੀ.ਐਮ.ਸੀ. ਡਾ: ਵਿਕਾਸ ਧੀਰ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ: ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਅੰਜੂ ਸਿੰਗਲਾ, ਜਿਲਾ ਸਿਹਤ ਅਫਸਰ ਡਾ: ਬਲਜੀਤ ਸਿੰਘ, ਜਿਲਾ ਐਪੀਡੈਮੋਲੋਜਿਸਟ ਡਾ: ਉਪਾਸਨਾ ਬਿੰਦਰਾ, ਜਿਲਾ ਸਕੂਲ ਹੈਲਥ ਅਫ਼ਸਰ ਡਾ: ਅਮਨਜੋਤ ਕੌਰ, ਜ਼ਿਲ੍ਹਾ ਮਾਸ ਮੀਡੀਆ ਤੇ  ਸੂਚਨਾ ਅਫਸਰ ਕਰਨੈਲ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸਰੋਜ ਰਾਣੀ ਅਤੇ ਜਿਲਾ ਕਮਿਊਨਿਟੀ ਮੋਬਿਲਾਈਜਰ ਦੀਪਕ ਸ਼ਰਮਾ ਹਾਜ਼ਰ ਸਨ ।
        
                





