ਸਿਵਲ ਹਸਪਤਾਲ ਦੀ ਪੁਰਾਣੀ ਅਲਟਰਾਸਾਊਂਡ ਮਸ਼ੀਨ ਤੋਂ ਛੁਟਕਾਰਾ ਮਿਲੇਗਾ

0
96
ਸਿਵਲ ਸਰਜਨ ਡਾ: ਕਮਲ ਪਾਲ ਸਿੱਧੂ ਨੇ ਜੱਚਾ-ਬੱਚਾ ਵਾਰਡ ਦਾ ਨਿਰੀਖਣ ਕਰਕੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ
ਤਰਨਤਾਰ, 20 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਨਾਲ ਸਬੰਧਤ ਸਿਹਤ ਸੇਵਾਵਾਂ ਸਬੰਧੀ ਵੱਡਾ ਐਲਾਨ 26 ਜਨਵਰੀ ਨੂੰ ਕੀਤਾ ਜਾਣਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਕਮਲ ਪਾਲ ਸਿੱਧੂ ਨੇ ਜੱਚਾ-ਬੱਚਾ ਵਾਰਡ ਦਾ ਮੁਆਇਨਾ ਕੀਤਾ ਅਤੇ ਇੱਥੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਉਨ੍ਵਾਂ ਡਾਕਟਰਾਂ ਅਤੇ ਹੋਰ ਸਟਾਫ਼ ਦੇ ਵਿਵਹਾਰ ਸਬੰਧੀ ਰਿਪੋਰਟਾਂ ਲਈਆਂ। ਡਾ: ਕਮਲ ਪਾਲ ਸਿੱਧੂ ਨੇ ਖੁਦ ਮੌਕੇ ‘ਤੇ ਸਿਵਲ ਹਸਪਤਾਲ ‘ਚ ਚਲਾਈ ਜਾ ਰਹੀ ਅਲਟਰਾਸਾਊਂਡ ਮਸ਼ੀਨ ਨੂੰ ਚੈੱਕ ਕੀਤਾ ਅਤੇ ਦੇਖਿਆ ਕਿ ਮਸ਼ੀਨ ਕਾਫੀ ਪੁਰਾਣੀ ਸੀ | ਉਨ੍ਹਾਂ ਤੁਰੰਤ ਸਿਹਤ ਵਿਭਾਗ ਨਾਲ ਸਬੰਧਤ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ। ਇਸ ਦੌਰਾਨ ਡਾ: ਸਿੱਧੂ ਨੇ ਦੱਸਿਆ ਕਿ ਸਿਵਲ ਹਸਪਤਾਲ ਨੂੰ ਜਲਦ ਹੀ ਆਧੁਨਿਕ ਕਿਸਮ ਦੀ ਅਲਟਰਾਸਾਊਂਡ ਮਸ਼ੀਨ ਮੁਹੱਈਆ ਕਰਵਾਈ ਜਾਵੇਗੀ।
ਸਿਵਲ ਸਰਜਨ ਡਾ.ਸਿੱਧੂ ਨੇ ਜੱਚਾ-ਬੱਚਾ ਵਾਰਡ ਵਿੱਚ ਰਜਿਸਟਰੇਸ਼ਨ ਖਿੜਕੀ ਵਿਖੇ ਤਾਇਨਾਤ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਪ੍ਰਤੀ ਵਿਵਹਾਰ ਬਾਰੇ ਜਾਣਕਾਰੀ ਲਈ। ਉਨ੍ਹਾਂ ਇਲਾਜ ਲਈ ਆਏ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਹਾ ਕਿ ਜਦੋਂ ਕੋਈ ਵੀ ਗਰੀਬ ਵਿਅਕਤੀ ਇਲਾਜ ਲਈ ਹਸਪਤਾਲ ਆਉਂਦਾ ਹੈ ਤਾਂ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ: ਕਮਲ ਪਾਲ ਸਿੱਧੂ ਨੇ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ.ਕੰਵਲਜੀਤ ਸਿੰਘ ਵੱਲੋਂ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਮਰੀਜਾਂ ਦਾ ਇਲਾਜ ਇਮਾਨਦਾਰੀ ਅਤੇ ਨੇਕ ਦਿਲ ਨਾਲ ਕੀਤਾ ਜਾਂਦਾ ਹੈ ਤਾਂ ਮਰੀਜ਼ ਦਾ ਦਰਦ ਆਪਣੇ ਆਪ ਹੀ ਘੱਟ ਜਾਂਦਾ ਹੈ। ਐਸ.ਐਮ.ਓ ਡਾ.ਕੰਵਲਜੀਤ ਸਿੰਘ ਨੇ ਦੱਸਿਆ ਕਿ 150 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਜਣੇਪੇ ਲਈ ਕਿਸੇ ਵੀ ਨਿੱਜੀ ਹਸਪਤਾਲ ਵਿੱਚ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਨਾਰਮਲ ਡਿਲੀਵਰੀ ਕੇਸਾਂ ਤੋਂ ਇਲਾਵਾ ਸਿਜ਼ੇਰੀਅਨ ਅਪਰੇਸ਼ਨਾਂ ਲਈ ਵੀ ਹਸਪਤਾਲ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇੰਨਾ ਹੀ ਨਹੀਂ ਡਿਲੀਵਰੀ ਕੇਸਾਂ ਨਾਲ ਸਬੰਧਤ ਔਰਤਾਂ ਨੂੰ ਸਰਕਾਰ ਵੱਲੋਂ ਖਾਣਾ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸੰਦੀਪ ਸਿੰਘ ਕਾਲੜਾ ਨਾਲ ਮੀਟਿੰਗ ਕਰਕੇ ਸਿਵਲ ਸਰਜਨ ਡਾ: ਸਿੱਧੂ ਨੇ ਨਸ਼ਾ ਛੁਡਾਊ ਕੇਂਦਰ ਤਰਨਤਾਰਨ ਅਤੇ ਠਰੂ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਰਹੀਆ ਹਨ।

LEAVE A REPLY

Please enter your comment!
Please enter your name here