ਸਿਸਟਮ ਬਦਲਣ ਦੀਆਂ ਗੱਲਾਂ ਕਰਕੇ ਸੱਤਾ ਵਿੱਚ ਆਏ ਆਮ ਆਦਮੀ ਪਾਰਟੀ ਦੇ ਆਗੂ ਖੁਦ ਬਦਲ ਗਏ-ਚੁੱਘ
ਨਵੀਂ ਦਿੱਲੀ, 29 ਜੁਲਾਈ ( )-ਅੱਜ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਜਿਕਰਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ ਲਗਭਗ 1 ਮਹੀਨਾ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਦੇ ਔਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਸੀ ਨੇ ਅੱਜ ਵਿਸ਼ੇਸ਼ ਤੌਰ ਤੇ ਸ਼੍ਰੀ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਉਨ੍ਹਾਂ ਵਿੱਚ ਪੰਜਾਬ ਦੇ ਗੰਭੀਰ ਮਸਲਿਆਂ ਨੂੰ ਲੈਕੇ ਲੰਮਾ ਸਮਾਂ ਗੱਲਬਾਤ ਹੋਈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨੇ ਕਿਹਾ ਕਿ ਪਾਰਟੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਸਾਰੀਆਂ ਜਿਮਨੀ ਚੋਣਾਂ ਅਤੇ ਆਉਂਦੀਆਂ ਨਗਰ ਨਿਗਮ ਚੋਣਾਂ ਨੂੰ ਪੂਰੀ ਮਜ਼ਬੂਤੀ ਨਾਲ ਲੜੇਗੀ, ਜਨਤਾ ਭਾਜਪਾ ਤੇ ਭਰੋਸਾ ਕਰਕੇ ਵੱਡੀ ਜਿੱਤ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਦੇ ਹਨ ਕਿਉਂਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜਿਹੜੇ ਵੱਡੇ-ਵੱਡੇ ਵਾਅਦੇ ਕੀਤੇ ਸਨ ਉਹ ਸੱਭ ਝੂਠੇ ਸਾਬਤ ਹੋ ਗਏ ਹਨ। ਬਦਲਾਅ ਦੇ ਨਾਹਰੇ ਮਾਰਨ ਵਾਲੇ ਆਪ ਦੇ ਆਗੂ ਸੱਤਾ ਵਿੱਚ ਆਕੇ ਹੁਣ ਖੁਦ ਬਦਲ ਗਏ ਹਨ। ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਵਾਂਗ ਹੀ ਪੰਜਾਬ ਦੀ ਜਨਤਾ 2027 ਵਿੱਚ ਸੂਬੇ ਅੰਦਰथ ਭਾਜਪਾ ਦੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਨਾਉਣ ਤਾਂਕਿ ਪੰਜਾਬ ਨੂੰ ਸਰਵਪੱਖੀ ਵਿਕਾਸ ਦੇ ਰਾਹ ਤੇ ਚਲਾਇਆ ਜਾ ਸਕੇ। ਭਾਜਪਾ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤੁਰਣ ਚੁੱਘ ਨੇ ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਕੰਮ ਕਰਨ ਵਾਲੇ ਆਗੂ ਨੂੰ ਬਨਦਾ ਸਤਿਕਾਰ ਦਿੱਤਾ ਜਾਂਦਾ ਹੈ। ਪੰਜਾਬ ਦੀ ਉੱਨਤੀ ਤਰੱਕੀ ਤੇ ਖੁਸ਼ਹਾਲੀ ਲਈ ਭਾਜਪਾ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ, ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿੱਚ ਭਾਰਤ ਅੱਜ ਬੁਲੰਦੀਆਂ ਨੂੰ ਛੂਹ ਰਿਹਾ ਹੈ। ਕੇਂਦਰ ਦੀ ਭਾਜਪਾ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਪੂਰਾ ਉਤਰੇਗੀ।