ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ ਅਤੇ ਢਾਬਿਆਂ ਨੂੰ ਡੇਂਗੂ ਮੁਕਤ ਰੱਖਣ ਲਈ ਕੀਤਾ ਜਾਗਰੂਕ

0
85

ਸੰਗਰੂਰ, 13 ਅਕਤੂਬਰ, 2023: ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਸੰਗਰੂਰ ਡਾ.ਪਰਮਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ “ਹਰ ਸ਼ੁਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ, ਢਾਬਿਆਂ ‘ਤੇ ਬ੍ਰੀਡ ਚੈਕਿੰਗ ਕੀਤੀ ਅਤੇ ਐਂਟੀ ਲਾਰਵਾ ਸਪਰੇਅ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ, ਢਾਬਿਆਂ ਦੇ ਕਰਮਚਾਰੀਆਂ ਨੂੰ ਡੇਂਗੂ ਦੀ ਜਾਂਚ, ਡੇਂਗੂ ਦੇ ਲੱਛਣ, ਡੇਂਗੂ ਤੋਂ ਬਚਾਅ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ.ਕਿਰਪਾਲ ਸਿੰਘ ਨੇ ਡੇਂਗੂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਡੇਂਗੂ ਦਾ ਮੱਛਰ ਇਸ ਤਾਪਮਾਨ ਵਿਚ ਵਧੇਰੇ ਪਨਪਦਾ ਹੈ ਜੋ ਕੇ 7 ਤੋਂ 10 ਦਿਨ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ।

ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫ਼ਸਰ ਕਰਨੈਲ ਸਿੰਘ ਨੇ ਜਾਗਰੁਕ ਕਰਦਿਆਂ ਦਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ਼ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਬੁਖਾਰ ਹੋਣ ਤੇ ਮਾਹਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਹਰਪ੍ਰੀਤ ਕੌਰ ਬੀ ਈ ਈ, ਏ ਐਮ ਓ. ਮਲਕੀਤ ਸਿੰਘ, ਐਸ ਆਈ ਰਾਮਲਾਲ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ, ਅਕਰਮ , ਰਾਮ ਸਿੰਘ, ਬ੍ਰੀਡ ਚੈਕਰ, ਐਂਟੀ ਲਾਰਵਾ ਦਾ ਸਮੂਹ ਸਟਾਫ਼ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here