ਸਿਹਤ ਵਿਭਾਗ ਦੀਆਂ ਸਕੀਮਾਂ ਹੇਠਲੇ ਪੱਧਰ ਤੇ  ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾਵੇ: ਡਾ. ਕਿਰਪਾਲ ਸਿੰਘ 

0
115
ਸਿਹਤ ਵਿਭਾਗ ਦੀਆਂ ਸਕੀਮਾਂ ਹੇਠਲੇ ਪੱਧਰ ਤੇ  ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾਵੇ: ਡਾ. ਕਿਰਪਾਲ ਸਿੰਘ
ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਕੀਤੀ ਮੀਟਿੰਗ
ਦਲਜੀਤ ਕੌਰ
ਸੰਗਰੂਰ, 13 ਫਰਵਰੀ, 2024:
ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਾ. ਕਿਰਪਾਲ ਸਿੰਘ ਨੇ ਅਯੂਸਮਾਨ ਭਾਰਤ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ, ਬਾਇਉਮੈਡੀਕਲ ਵੇਸਟ ਦੇ ਸਮਾਨ, ਇੰਮਪੈਨਲਮੈਂਟ ਆਫ ਅਲਟਰਾਸਾਉਂਡ, ਐਕਸਰੇ ਅਤੇ ਮੁਫ਼ਤ ਦਵਾਈਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਕਿਰਪਾਲ ਸਿੰਘ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਅਧੀਨ ਆਉਂਦੇ ਡਾਕਟਰ, ਸਟਾਫ਼ ਨਰਸ, ਅਰੋਗਿਆ ਮਿੱਤਰ ਵੱਲੋਂ ਅਯੂਸਮਾਨ ਭਾਰਤ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਦਾਖਲ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਇਉਮੈਡੀਕਲ ਵੇਸਟ ਦਾ ਗਾਈਡਲਾਇਨਜ ਅਨੁਸਾਰ ਸਹੀ ਪ੍ਰੰਬਧ ਅਤੇ ਮਰੀਜਾਂ ਲਈ ਸਾਰੀਆਂ ਦਵਾਈਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਯਕੀਨੀ ਬਣਾਈਆਂ ਜਾਣ। ਪੰਜਾਬ ਸਰਕਾਰ ਵੱਲੋਂ ਲੋੜਵੰਦ ਮਰੀਜਾਂ ਦੀ ਸਹੂਲਤ ਲਈ ਇੰਮਪੈਨਲਮੈਂਟ ਆਫ ਅਲਟਰਾਸਾਉਂਡ ਅਤੇ ਐਕਸਰੇ ਕਰਵਾਉਣ ਲਈ ਪ੍ਰਾਈਵੇਟ ਸੰਸਥਾਵਾਂ ਦੇ ਨਾਮ ਡਿਸਪਲੇਅ ਕੀਤੇ ਜਾਣ। ਉਨ੍ਹਾਂ ਕਿਹਾ ਕਿ 12 ਤੋਂ 17 ਫ਼ਰਵਰੀ ਤੱਕ ਮਨਾਏ ਜਾ ਰਹੇ ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਣ ਟੀਕਾਕਰਨ ਦੀ 100 ਪ੍ਰਤੀਸ਼ਤ ਕਵਰੇਜ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਸੰਜੇ ਮਾਥੁਰ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ,ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਜਿਲ੍ਹਾ ਫਾਰਮੇਸੀ ਅਫ਼ਸਰ ਅਨਿਲ ਕੁਮਾਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਵਿਸ਼ਾਲੀ ਬਾਂਸਲ ਅਤੇ ਜਿਲ੍ਹਾ ਕਮਿਊਨਿਟੀ ਮੋਬਿਲਾਈਜਰ ਦੀਪਕ ਸ਼ਰਮਾ ਹਾਜ਼ਰ ਸਨ।
ਫੋਟੋ: ਸਿਵਲ ਸਰਜਨ ਡਾ. ਕਿਰਪਾਲ ਸਿੰਘ ਜ਼ਿਲ੍ਹੇ ਦੇ ਸਮੂਹ ਐਸ. ਐਮ. ਓਜ਼ ਤੇ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ।

LEAVE A REPLY

Please enter your comment!
Please enter your name here