ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੋਰਨਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਲਿਆ

0
227

ਮਾਨਸਾ, 01 ਅਕਤੂਬਰ :
ਸਿਹਤ ਵਿਭਾਗ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ’ਚ ਦਫਤਰ ਸਿਵਲ ਸਰਜਨ ਦੇ ਸਮੂਹ ਸਟਾਫ਼ ਵੱਲੋਂ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਲਿਆ
ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪੂਰੀ ਤਰਾਂ ਦੂਸ਼ਿਤ ਹੋ ਜਾਂਦਾ ਹੈ ਜੋ ਕਿ ਸਾਡੀ ਸਿਹਤ ’ਤੇ ਮਾੜਾ ਅਸਰ ਪਾਉਂਦਾ ਹੈ। ਉਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਇਸਦੇ ਧੂੰਏ ਕਾਰਨ ਅੱਖਾਂ ਵਿੱਚ ਜਲਣ, ਖਾਂਸੀ-ਜੁੁਖ਼ਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਦੇ ਨਾਲ-ਨਾਲ ਗੰਭੀਰ ਰੋਗਾਂ ਤੋਂ ਪੀੜਤ ਲੋਕਾਂ ਨੂੰ ਵੀ ਸਿਹਤ ਸਬੰਧੀ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਫੁੰਮਣ ਸਿੰਘ ਸੁਪਰਡੈਂਟ, ਗੀਤਾ ਗੁਪਤਾ ਸੀਨੀਅਰ ਸਹਾਇਕ, ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਅਫ਼ਸਰ, ਲਵਲੀ ਗੋਇਲ ਜ਼ਿਲਾ ਅਕਾਊਂਟ ਅਫ਼ਸਰ, ਸੰਤੋਸ਼ ਭਾਰਤੀ ਜ਼ਿਲਾ ਐਪਿਡੀਮਾਲੋਜਿਸਟ, ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫਸਰ, ਰਾਜਵੀਰ ਕੌਰ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ, ਜਸਪ੍ਰੀਤ ਕੌਰ ਸਟੈਨੋ, ਕਰਮਵੀਰ ਕੌਰ, ਲਲਿਤ ਜੂਨੀਅਰ ਸਹਾਇਕ, ਸ਼ਰਨਜੀਤ ਕੌਰ, ਵਰਿੰਦਰ ਮਹਿਤਾ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ ਕਮਿਊਨਿਟੀ ਮੋਬੇਲਾਈਜ਼ਰ, ਸੁਨੀਤਾ, ਸ਼ੈਲੀ ਅਤੇ ਨਿਸ਼ਾ ਰਾਣੀ ਹਾਜ਼ਰ ਸਨ।

LEAVE A REPLY

Please enter your comment!
Please enter your name here