ਕਪੂਰਥਲਾ ,ਸੁਖਪਾਲ ਸਿੰਘ ਹੁੰਦਲ -ਜਨਤਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ।ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਰੋਡ ਕਪੂਰਥਲਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਚੈਕਿੰਗ ਦੌਰਾਨ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ 16 ਵਿਅਕਤੀਆਂ ਦੇ ਚਲਾਨ ਕੱਟੇ। ਉਨ੍ਹਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ, ਮੂੰਹ ਦਾ ਕੈਂਸਰ, ਸਾਹ ਨਾਲ ਸਬੰਧਤ ਤੇ ਹੋਰ ਭਿਆਨ ਬੀਮਾਰੀਆਂ ਲੱਗ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਲੋਕਾਂ ਨੂੰ ਤੰਬਾਕੂਨੋਸ਼ੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਵਿੱਢ ਹੋਈ ਹੈ। ਇਸ ਤਹਿਤ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਤੰਬਾਕੂਨੋਸ਼ੀ ਛੱਡਣ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ।
Boota Singh Basi
President & Chief Editor