ਸਿਹਤ ਵਿਭਾਗ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆ,ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ: ਡਾ.ਕਿਰਪਾਲ ਸਿੰਘ
ਸਿਹਤ ਵਿਭਾਗ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆ,ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ: ਡਾ.ਕਿਰਪਾਲ ਸਿੰਘ
ਦਲਜੀਤ ਕੌਰ
ਸੰਗਰੂਰ, 6 ਜੂਨ, 2024: ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਏ ਗਏ। ਉਹਨਾਂ ਹੋਰਨਾ ਨੂੰ ਵੀ ਬੂਟੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਹੋਣ ਨਾਲ ਦਿਲ, ਫੇਫੜਿਆਂ, ਦਿਮਾਗ਼ ਅਤੇ ਅੱਖਾਂ ਦੀਆਂ ਬਿਮਾਰੀਆਂ ਉਹ ਹੋ ਸਕਦੀਆਂ ਹਨ ਇਸ ਲਈ ਪ੍ਰਦੂਸ਼ਿਤ ਹਵਾ ਤੋਂ ਬਚਾ ਲਈ ਸਾਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।ਓਹਨਾ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਸੁੱਕੇ ਪੱਤੇ ਤੇ ਕੂੜੇ ਨੂੰ ਨਾ ਜਲਾਓ, ਖਾਣਾ ਬਣਾਉਣ ਲਈ ਧੂੰਏਦਾਰ ਬਾਲਣ ਦੀ ਵਰਤੋਂ ਨਾ ਕਰੋ, ਪਲਾਸਟਿਕ ਦੇ ਪਦਾਰਥਾਂ ਦੀ ਜਗ੍ਹਾ ਵੱਧ ਤੋਂ ਵੱਧ ਰੀਸਾਈਕਲ ਹੋਣ ਵਾਲੇ ਪਦਾਰਥਾਂ ਦਾ ਇਸਤੇਮਾਲ ਕਰੋ, ਤੰਬਾਕੂਨੋਸ਼ੀ ਤੋਂ ਦੂਰ ਰਹੋ।ਪ੍ਰਦੂਸ਼ਣ ਨੂੰ ਘਟਾਉਣ ਲਈ ਸਾਨੂੰ ਜਿੰਨਾ ਹੋ ਸਕੇ ਪੈਦਲ ਤੁਰਨਾ ਚਾਹੀਦਾ ਹੈ ਅਤੇ ਸਾਈਕਲ ਜਾਂ ਜਨਤਕ ਟਰਾਂਸਪੋਰਟ ਦੇ ਸਾਧਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਉਪਾਸਨਾ ਬਿੰਦਰਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਅਨਿਲ ਕੁਮਾਰ, ਡੀ ਪੀ ਸੀ ਹਰਪ੍ਰੀਤ ਸਿੰਘ, ਏ. ਐੱਮ. ਓ. ਹਰਦੇਵ ਸਿੰਘ, ਐਸ.ਆਈ. ਗੁਰਮੀਤ ਸਿੰਘ, ਚਮਕੌਰ ਸਿੰਘ, ਜਗਦੇਵ ਸਿੰਘ ਸਿਹਤ ਕਰਮਚਾਰੀ ਦਲਬੀਰ ਸਿੰਘ, ਰਾਮ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ