ਸਿਹਤ ਵਿਭਾਗ ਵੱਲੋਂ ਪਲਸ ਪੋਲੀਉ ਮਹਿੰਮ ਵਿਚ ਭਾਗ ਲੈਣ ਵਾਲੇ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ

0
158

ਬੰਗਾ : 21 ਜੁਲਾਈ

ਸਿਹਤ ਵਿਭਾਗ ਪੰਜਾਬ ਵੱਲੋਂ ਦੇਸ਼ ਨੂੰ ਪੋਲੀਉ ਮੁਕਤ ਬਣਾਈ ਰੱਖਣ ਲਈ ਚੱਲ ਰਹੀ ਪਲਸ ਪੋਲੀਉ ਮੁਹਿੰਮ ਵਿਚ ਭਾਗ ਲੈਣ ਵਾਲੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਨਰਸਿੰਗ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ.ਨਿਰਜੰਨ ਰਾਮ ਪਾਲ ਐਸ ਐਮ ਉ, ਪੀ ਐਚ ਸੀ ਸੁੱਜੋ ਨੇ ਦੱਸਿਆ ਕਿ ਸਿਵਲ ਸਰਜਨ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਸੁੱਜੋ ਦੇ ਪਿੰਡਾਂ ਵਿਚ 0 ਤੋਂ 5 ਸਾਲ ਦੀ ਉਮਰ ਦੇ ਤੱਕ ਦੇ ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਉਣ ਦਾ ਟੀਚਾ ਪੂਰੀ ਕਾਮਯਾਬੀ ਨਾਲ ਪੂਰਾ ਕੀਤਾ ਗਿਆ। ਇਸ ਮੁਹਿੰਮ ਨੂੰ ਸਫਲ ਕਰਨ ਲਈ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਦਿੱਤੇ ਵਿਸ਼ੇਸ਼ ਸਹਿਯੋਗ ਕਰਕੇ ਇਹਨਾਂ ਦਾ ਸਨਮਾਨ ਸਿਹਤ ਵਿਭਾਗ ਵੱਲੋਂ ਕੀਤਾ ਗਿਆ ।
ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਨਰਸਿੰਗ ਵਿਦਿਆਰਥੀਆਂ ਤੋਂ ਇਲਾਵਾ ਡਾ.ਨਿਰਜੰਨ ਰਾਮ ਪਾਲ ਐਸ ਐਮ ਉ, ਪੀ ਐਚ ਸੀ ਸੁੱਜੋ ਤੇ ਰਾਜ ਕੁਮਾਰ ਬਲਾਕ ਐਕਸਟੈਸ਼ਨ ਅਫਸਰ ਦਾ ਵੀ ਮਾਣ-ਸਤਿਕਾਰ ਕੀਤਾ । ਉਹਨਾਂ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਿਹਤ ਜਾਗਰੁਕਤਾ ਮੁਹਿੰਮਾਂ ਵਿਚ ਢਾਹਾਂ ਕਲੇਰਾਂ ਨਰਸਿੰਗ ਕਾਲਜ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ, ਜਿਸ ਲਈ ਗਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਸਮੂਹ ਸਟਾਫ ਅਤੇ ਸਮੂਹ ਨਰਸਿੰਗ ਵਿਦਿਆਰਥੀ ਵਧਾਈ ਦੇ ਪਾਤਰ ਹਨ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਵਾਈਸ ਪ੍ਰਿੰਸੀਪਲ ਰਮਨਦੀਪ ਕੌਰ, ਮੈਡਮ ਜੋਤਸਨਾ ਕੁਮਾਰੀ ਅਤੇ ਨਰਸਿੰਗ ਅਧਿਆਪਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here