ਸਿਹਤ ਵਿਭਾਗ ਵੱਲੋਂ ਪਲਸ ਪੋਲੀਉ ਮਹਿੰਮ ਵਿਚ ਭਾਗ ਲੈਣ ਵਾਲੇ

0
191
ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ
ਬੰਗਾ : 01 ਅਕਤੂਬਰ  :- ਸਿਹਤ ਵਿਭਾਗ ਪੰਜਾਬ ਵੱਲੋਂ ਦੇਸ਼ ਨੂੰ ਪੋਲੀਉ ਮੁਕਤ ਬਣਾਈ ਰੱਖਣ ਲਈ ਬੀਤੇ ਦਿਨੀਂ ਚਲਾਈ ਪਲਸ ਪੋਲੀਉ ਮੁਹਿੰਮ ਵਿਚ ਭਾਗ ਲੈਣ ਵਾਲੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਨਰਸਿੰਗ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਡਾਇਰੈਕਟਰ ਸਿਹਤ ਸੇਵਾਵਾਂ  ਡਾ. ਐਸ.ਐਸ. ਗਿੱਲ (ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ) ਨੇ ਨਰਸਿੰਗ ਵਿਦਿਆਰਥੀਆਂ  ਤੋਂ ਇਲਾਵਾ ਡਾ. ਪ੍ਰਦੀਪ ਕੁਮਾਰ ਨੋਡਲ ਅਫਸਰ ਪੀ ਐਚ ਸੀ ਸੁੱਜੋ ਤੇ ਰਾਜ ਕੁਮਾਰ ਬਲਾਕ ਐਕਸਟੈਸ਼ਨ ਅਫਸਰ ਪੀ ਐਚ ਸੀ ਸੁੱਜੋ ਦਾ ਵੀ ਸਨਮਾਨ ਕੀਤਾ। ਡਾ. ਗਿੱਲ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸਿਹਤ ਵਿਭਾਗ ਨੂੰ ਦੇਸ ਵਾਸੀਆਂ ਦੀ ਭਲਾਈ ਵਾਸਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਿਹਤ ਜਾਗਰੁਕਤਾ ਮੁਹਿੰਮਾਂ ਵਿਚ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ, ਜਿਸ ਲਈ ਸਮੂਹ ਨਰਸਿੰਗ ਵਿਦਿਆਰਥੀ ਵਧਾਈ ਦੇ ਪਾਤਰ ਹਨ।
ਇਸ ਮੌਕੇ ਡਾ. ਪ੍ਰਦੀਪ ਕੁਮਾਰ ਨੋਡਲ ਅਫਸਰ ਪੀ. ਐਚ. ਸੀ. ਸੁੱਜੋ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਦਵਿੰਦਰ ਢਾਡਾਂ ਦੇ ਦਿਸ਼ਾਂ ਨਿਰਦੇਸ਼ਾਂ  ਅਨੁਸਾਰ ਐਸ ਐਮ ਉ ਡਾ. ਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੀ ਐਚ ਸੀ ਸੁੱਜੋ 87 ਪਿੰਡਾਂ ਵਿਚ 0 ਤੋਂ 5 ਸਾਲ ਦੀ ਉਮਰ ਦੇ ਤੱਕ ਦੇ ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਉਣ ਦਾ ਟੀਚਾ 100% ਫੀਸਦੀ ਪੂਰਾ ਕੀਤਾ ਗਿਆ।ਇਸ ਮੁਹਿੰਮ ਵਿਚ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਵਾਲੇ ਨਰਸਿੰਗ ਵਿਦਿਆਰਥੀਆਂ ਦਾ ਸਨਮਾਨ ਸਿਹਤ ਵਿਭਾਗ ਵੱਲੋਂ ਕੀਤਾ ਗਿਆ । ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ,  ਮੈਡਮ ਸਰੋਜ ਬਾਲਾ ਨਰਸਿੰਗ ਅਧਿਆਪਕ ਵੀ ਹਾਜ਼ਰ ਸਨ।
ਕੈਪਸ਼ਨ :  ਦੇਸ਼ ਨੂੰ ਪੋਲੀਉ ਮੁਕਤ ਬਣਾਈ ਰੱਖਣ ਲਈ ਚਲਾਈ ਗਈ ਮੁਹਿੰਮ  ਭਾਗ ਲੈਣ ਵਾਲੇ ਸਨਮਾਨਿਤ ਗੁਰੂ ਨਾਨਕ ਕਾਲਜ ਆਫ਼ ਨਰਸਿੰਗ      ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਡਾ. ਐਸ.ਐਸ. ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਹੋਰ ਮਹਿਮਾਨਾਂ ਨਾਲ ਯਾਦਗਾਰੀ ਤਸਵੀਰ
2 Attachments • Scanned by Gmail

LEAVE A REPLY

Please enter your comment!
Please enter your name here