ਸਿਹਤ ਵਿਭਾਗ ਵੱਲੋਂ 26 ਅਪ੍ਰੈਲ ਨੂੰ ਮਨਾਇਆ ਜਾਵੇਗਾ ਕੌਮੀ ਡੀ-ਵਾਰਮਿੰਗ ਦਿਵਸ

0
214

ਦਲਜੀਤ ਕੌਰ

ਸੰਗਰੂਰ, 24 ਅਪ੍ਰੈਲ, 2023: ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਕੌਮੀ ਡੀ-ਵਾਰਮਿੰਗ ਦਿਵਸ 26 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ 26 ਅਪ੍ਰੈਲ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਐਲਬੈਂਡਾਜੋਲ ਗੋਲੀ ਖਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਫਾਈ ਦੀ ਘਾਟ ਕਾਰਨ ਬੱਚਿਆਂ ਦੇ ਪੇਟ ਵਿੱਚ ਕੀੜੇ ਪੈਦਾ ਹੋ ਜਾਂਦੇ ਹਨ, ਜੋ ਕਿ ਬੱਚਿਆਂ ਦੁਆਰਾ ਖਾਧੀ ਹੋਈ ਖੁਰਾਕ ਦਾ ਅਸਰ ਨਹੀਂ ਹੋਣ ਦਿੰਦੇ ਅਤੇ ਬੱਚਿਆਂ ਵਿੱਚ ਖੂਨ ਦੀ ਕਮੀ ਹੋ ਜਾਂਦੀ ਹੈ। ਇਸ ਨਾਲ ਬੱਚਾ ਸੁਸਤੀ ਮਹਿਸੂਸ ਕਰਦਾ ਹੈ ਅਤੇ ਉਸਦੀ ਪੜ੍ਹਨ ਵਿੱਚ ਦਿਲਚਸਪੀ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਲਈ ਹਰ ਸਾਲ ਦੋ ਵਾਰ ਬੱਚਿਆਂ ਨੂੰ ਸਿਹਤ ਵਿਭਾਗ ਵੱਲੋਂ ਐਲਬੈਂਡਾਜੋਲ ਗੋਲੀ ਖਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੀ ਆਂਗਣਵਾੜੀ ਸੰਸਥਾਵਾਂ, ਸਕੂਲਾਂ ਅਤੇ ਸਕੂਲ ਛੱਡ ਚੁੱਕੇ ਇੱਕ ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਅਮਨਜੋਤ ਕੌਰ ਨੇ ਕਿਹਾ ਕਿ ਕੌਮੀ ਡੀ ਵਾਰਮਿੰਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ 2 ਲੱਖ 50 ਹਜ਼ਾਰ ਦੇ ਲੱਗਭਗ ਐਲਬੈਂਡਾਜੋਲ ਗੋਲੀਆਂ ਤੇ 8 ਹਜ਼ਾਰ ਐਲਬੈਂਡਾਜੋਲ ਸਿਰਪ ਸਾਰੇ ਬਲਾਕਾਂ ਨੂੰ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here