ਸਿੰਘਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿਖੇ ਟਰੇਨਿੰਗ ਵਾਸਤੇ ਭਲਕੇ ਰਵਾਨਾ ਹੋਵੇਗਾ 30 ਸਕੂਲ ਪ੍ਰਿੰਸੀਪਲਾਂ ਦਾ ਦੂਜਾ ਗਰੁੱਪ 4 ਤੋਂ 11 ਮਾਰਚ ਤੱਕ ਹਾਸਲ ਕਰਨਗੇ ਟਰੇਨਿੰਗ

0
190

ਚੰਡੀਗੜ੍ਹ , 2 ਮਾਰਚ
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ 30 ਸਕੂਲ ਪ੍ਰਿੰਸੀਪਲਾਂ ਦਾ ਦੂਸਰਾ ਗਰੁੱਪ ਭਲਕੇ 3 ਮਾਰਚ 2023 ਨੂੰ ਚੰਡੀਗੜ੍ਹ ਤੋਂ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿਖੇ 30 ਪ੍ਰਿੰਸੀਪਲਾਂ ਦਾ ਗਰੁੱਪ 4 ਮਾਰਚ ਤੋਂ 11 ਮਾਰਚ 2023 ਤੱਕ ਇਹ ਟਰੇਨਿੰਗ ਹਾਸਲ ਕਰੇਗਾ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਤਬਦੀਲੀ ਲਿਆ ਕੇ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਵਿਸ਼ਵ ਪੱਧਰ ਦਾ ਬਣਾਉਣਾ ਹੈ।

LEAVE A REPLY

Please enter your comment!
Please enter your name here