*ਸਿੱਖਿਆ ਕਰਾਂਤੀ ਤਹਿਤ ਸਕੂਲਾਂ ਅੰਦਰ ਆਧੁਨਿਕ ਸਿੱਖਿਆ ਪ੍ਰਣਾਲੀ ਆਈ-ਵਿਧਾਇਕ ਵਿਜੈ ਸਿੰਗਲਾ*

0
50
*ਸਿੱਖਿਆ ਕਰਾਂਤੀ ਤਹਿਤ ਸਕੂਲਾਂ ਅੰਦਰ ਆਧੁਨਿਕ ਸਿੱਖਿਆ ਪ੍ਰਣਾਲੀ ਆਈ-ਵਿਧਾਇਕ ਵਿਜੈ ਸਿੰਗਲਾ*

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
*ਸਿੱਖਿਆ ਕਰਾਂਤੀ ਤਹਿਤ ਸਕੂਲਾਂ ਅੰਦਰ ਆਧੁਨਿਕ ਸਿੱਖਿਆ ਪ੍ਰਣਾਲੀ ਆਈ-ਵਿਧਾਇਕ ਵਿਜੈ ਸਿੰਗਲਾ*

*ਵਿਧਾਇਕ ਵਿਜੈ ਸਿੰਗਲਾ ਵੱਲੋਂ ਰੱਲਾ, ਜੋਗਾ, ਬੁਰਜ ਝੱਬਰ ਅਤੇ ਰੜ੍ਹ ਦੇ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ*
ਮਾਨਸਾ, 29 ਮਈ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ’ਚ ਨਿਵੇਕਲੀਆਂ ਪਹਿਲਕਦਮੀਆਂ ਕਰਦੇ ਹੋਏ ਸਰਕਾਰੀ ਸਕੂਲਾਂ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ’ਚ ਆਧੁਨਿਕ ਸਿੱਖਿਆ ਪ੍ਰਣਾਲੀ ਲਿਆਂਦੀ ਗਈ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕੇ ਦੇ ਸਰਕਾਰੀ ਸਕੂਲਾਂ ’ਚ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਸਿੱਖਿਆ ਕਰਾਂਤੀ ਤਹਿਤ ਸਕੂਲਾਂ ਦੀਆਂ ਮੁਢਲੀਆਂ ਸਹੂਲਤਾਂ ਪੂਰੀਆਂ ਕਰਨ ਦੇ ਨਾਲ ਆਧੁਨਿਕ ਪੜ੍ਹਾਈ ਲਈ ਪ੍ਰੋਜੈਕਟਰ, ਆਧੁਨਿਕ ਕਲਾਸ ਰੂਮ, ਇਲੈਕਟ੍ਰਾਨਿਕ ਪੈਨਲ, ਫਰਨੀਚਰ ਆਦਿ ਤੋਂ ਇਲਾਵਾ ਸਕੂਲਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਚਾਰਦੀਵਾਰੀਆਂ ਦੇ ਨਿਰਮਾਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਕੂਲਾਂ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਮੈਰਿਟ ਵਿਚ ਆਉਣੇ ਸਿੱਖਿਆ ਸੁਧਾਰ ਦੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਬਹੁਤ ਕਾਬਲ ਹਨ ਬਸ ਉਨ੍ਹਾਂ ਨੂੰ ਸਕੂਲਾਂ ਅੰਦਰ ਪੜ੍ਹਾਈ ਦੇ ਸੁਚੱਜੇ ਮਾਹੌਲ, ਬੁਨਿਆਦੀ ਢਾਂਚੇ ਅਤੇ ਚੰਗੀ ਪੜ੍ਹਾਈ ਦੀ ਜ਼ਰੂਰਤ ਹੈ, ਜੋ ਕਿਸ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ’ਤੇ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਹੋਰ ਨਵੇਂ ਉਪਰਾਲੇ ਕੀਤੇ ਜਾਣਗੇ।
ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਝੱਬਰ ਦੇ ਐਕਟੀਵਿਟੀ ਰੂਮ ਦੀ ਵਿਧਾਇਕ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਸਕੂਲਾਂ ਵਿਚ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਵਿਧਾਇਕ ਨੇ ਸਰਕਾਰੀ ਹਾਈ ਸਕੂਲ (ਲੜਕੇ) ਰੱਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੱਲਾ, ਸਰਕਾਰੀ ਮਿਡਲ ਸਕੂਲ ਪਿੱਪਲਾਂ ਪੱਤੀ, ਜੋਗਾ, ਸਰਕਾਰੀ ਹਾਈ ਸਕੂਲ ਬੁਰਜ ਝੱਬਰ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਝੱਬਰ ਅਤੇ ਸਰਕਾਰੀ ਹਾਈ ਸਕੂਲ ਰੜ੍ਹ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਦੇ ਸਪੁੱਤਰ ਡਾ. ਚੰਦਨਦੀਪ ਸਿੰਗਲਾ, ਉਨ੍ਹਾਂ ਦੀ ਨੂੰਹ ਡਾ. ਖੁਸ਼ਬੂ ਸਿੰਗਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਭੋਗਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ, ਪ੍ਰਿੰਸੀਪਲ ਕੁਲਦੀਪ ਸਿੰਘ ਚਾਹਲ,ਅਜੈਬ ਸਿੰਘ ਬੁਰਜ ਹਰੀ ਹਲਕਾ ਸਿੱਖਿਆ ਕੋਆਰਡੀਨੇਟਰ, ਅਮਨਦੀਪ ਭਾਈ ਦੇਸਾ, ਜਗਤਾਰ ਔਲਖ ਤੋਂ ਇਲਾਵਾ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here