ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਵਿਧਾਇਕਾ ਜੀਵਨਜੋਤ

0
22

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਅੰਮ੍ਰਿਤਸਰ।

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਚ ਸੁਧਾਰ ਹੋਇਆ: ਵਿਧਾਇਕਾ ਜੀਵਨਜੋਤ

ਸਿੱਖਿਆ ਕ੍ਰਾਂਤੀ ਸੂਬੇ ਵਿਚ ਲਿਆਵੇਗੀ ਵੱਡਾ ਬਦਆਲ

ਅੰਮ੍ਰਿਤਸਰ 25 ਅਪਰੈਲ:

ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਅਤੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਤਹਿਤ ਨਵੇ ਬਦਲਾਅ ਲਿਆ ਕੇ  ਆਧੁਨਿਕ ਕਲਾਸ ਰੂਮ ਬਣਾ ਕੇ ਨਵਾਂ  ਇਤਿਹਾਸ ਸਿਰਜਿਆ ਹੈ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੂਰਬੀ ਤੋ ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 2 ਸਰਕਾਰੀ ਸਕੂਲਾਂ ਵਿਖ਼ੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮ ਬਾਗ ਵਿਖੇ 14 ਲੱਖ 50 ਹ਼ਜਾਰ ਰੁਪਏ ਨਾਲ ਸਕੂਲਾਂ ਦੀ ਬਿਲਡਿੰਗਾਂ ਦੀ ਰਿਪੇਅਰ ਕੀਤੀ ਗਈ ਹੈ,ਜਿਸ ਨਾਲ ਸਕੂਲਾਂ ਦੀ ਦਿੱਖ ਵਿਚ ਕਾਫੀ ਸੁਧਾਰ ਹੋਇਆ ਹੈ।

ਵਿਧਾਇਕਾ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਚਹਿਲ ਪਹਿਲ ਪਰਤ ਆਈ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈਏਐਸ,ਆਈਪੀਐਸ,ਪੀਸੀਐਸ ਤੇ ਆਈਆਈਟੀ ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉੁਜਵਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨਪ੍ਰੰਤੂ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ ਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।

          ਇਸ ਮੌਕੇ ਸਕੂਲ ਮੁੱਖੀ ਮੈਡਮ ਜੀਵਨ ਜੋਤੀਮੈਡਮ ਨਵਜੋਤ ਖੁਰਾਣਾ,ਸਕੂਲਾਂ ਦਾ ਸਮੁੱਚਾ ਸਟਾਫ,ਸਕੂਲੀ ਬੱਚਿਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿਚ ਲੋਕ ਹਾ਼ਜਰ ਸਨ।

ਕੈਪਸ਼ਨ:  ਵਿਧਾਇਕ ਜੀਵਨਜੋਤ ਕੌਰ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।

==—-

LEAVE A REPLY

Please enter your comment!
Please enter your name here