ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਲਈ ਲੋੜੀਂਦੇ ਕੰਮ ਕਰਵਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ: ਨਰਿੰਦਰ ਕੌਰ ਭਰਾਜ
23 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਦਲਜੀਤ ਕੌਰ
ਸੰਗਰੂਰ, 13 ਫਰਵਰੀ, 2024
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਤਕਰੀਬਨ 23.22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਮਿਆਰੀ ਪੱਧਰ ਉੱਤੇ ਉਤਸ਼ਾਹਿਤ ਕਰਨ ਦਾ ਜੋ ਟੀਚਾ ਮਿੱਥਿਆ ਗਿਆ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ-ਕਾਲਜਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਰਣਬੀਰ ਕਾਲਜ ਵਿੱਚ ਇੰਟਰਲਾਕ ਟਾਈਲਾਂ ਅਤੇ ਕਾਲਜ ਦੇ ਗੇਟ ਦੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਵਿਧਾਇਕ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਪਿੰਡ ਦੀਆਂ ਹੋਰ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਉਹ ਪਿੰਡਾਂ ਤੇ ਸ਼ਹਿਰੀ ਖੇਤਰਾਂ ਦੇ ਸਰਵ ਪੱਖੀ ਵਿਕਾਸ ਲਈ ਤਨਦੇਹੀ ਨਾਲ ਕਾਰਜਸ਼ੀਲ ਹਨ ਅਤੇ ਹਰ ਵਰਗ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਂਦੇ ਹੋਏ ਵਿਧਾਨ ਸਭਾ ਹਲਕਾ ਸੰਗਰੂਰ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਵੱਡੇ ਤੇ ਮਹੱਤਵਪੂਰਨ ਉਪਰਾਲੇ ਕਰ ਰਹੇ ਹਨ।
ਇਸ ਮੌਕੇ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ, ਕਾਲਜ ਦਾ ਹੋਰ ਸਟਾਫ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ।