ਸਰਕਾਰ ਤੋਂ ਇਨਸਾਫ਼ ਨਾ ਮਿਲਿਆ ਤਾਂ ਰੱਖਾਗਾਂ ਮਰਨ ਵਰਤ- ਕਾਂਗਰਸ ਪ੍ਰਧਾਨ
ਮੋਗਾ (ਸਾਂਝੀ ਸੋਚ ਬਿਊਰੋ) -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਗਾ ਫੇਰੀ ਦੌਰਾਨ ਉਨ੍ਹਾਂ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਟੇਜ ਤੋਂ ਨਸ਼ਿਆਂ ਅਤੇ ਬੇਅਦਬੀ ਮੁੱਦੇ ’ਤੇ ਆਪਣੀ ਹੀ ਸਰਕਾਰ ਨੂੰ ਘੇਰ ਲਿਆ। ਮੋਗਾ ‘ਚ ਮੁੱਖ ਮੰਤਰੀ ਨੇ ਜੱਸਾ ਸਿੰਘ ਰਾਮਗੜ੍ਹੀਆ ਤੇ ਮਹਾਰਾਜ ਅਗਰਸੈਨ ਦੇ ਬੁੱਤ ਲੋਕ ਅਰਪਣ ਕੀਤੇ। ਇਸ ਮੌਕੇ ਉਨ੍ਹਾਂ ਬਾਦਲਾਂ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ। ਆਪਣੇ ਸੰਬੋਧਨ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਖੁੱਲ੍ਹੇਆਮ ਘੁੰਮ ਰਹੇ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਨਸ਼ਿਆਂ ਦੀ ਰਿਪੋਰਟ ਜਨਤਕ ਨਾ ਕੀਤੀ ਗਈ ਤਾਂ ਉਹ ਮਰਨ ਵਰਤ ’ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਮਾਵਾਂ ਦੇ ਪੁੱਤਰ ਤੇ ਭੈਣਾਂ ਦੇ ਭਰਾ ਮੌਤ ਦੇ ਮੂੰਹ ਵਿੱਚ ਚਲੇ ਗਏ। ਨਸ਼ਿਆਂ ਕਾਰਨ ਸੂਬੇ ਦੀ ਜਵਾਨੀ ਬਰਬਾਦ ਹੋ ਗਈ ਹੈ ਅਤੇ ਬੇਰੁਜ਼ਗਾਰ ਨੌਜਵਾਨ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ।
Boota Singh Basi
President & Chief Editor