*ਸਵੀਪ ਜਾਗਰੂਕਤਾ ਮੁਹਿੰਮ*
ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਝੰਡਾ ਖੁਰਦ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ
ਮਾਨਸਾ, 02 ਮਈ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੰਡਾ ਖੁਰਦ ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।
ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦੇ ਹੋਏ ਵੋਟਿੰਗ ਪ੍ਰਕਿਰਿਆ ਸਬੰਧੀ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ ਅਤੇ ਕਿਸੇ ਜ਼ਾਤ, ਪਾਤ, ਧਰਮ ਅਤੇ ਲਾਲਚ ਤੋਂ ਉੱਪਰ ਉੱਠ ਕੇ ਨਿਰਪੱਖਤਾ ਨਾਲ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ।
ਸਕੂਲ ਅਧਿਆਪਕ ਨੀਰੂ ਬਾਲਾ ਨੇ ਸਵੀਪ ਗਤੀਵਿਧੀਆਂ ਵਿੱਚ ਸਹਿਯੋਗ ਕਰਦੇ ਹੋਏ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਸਕੂਲ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸਕੂਲ ਪ੍ਰਿੰਸੀਪਲ ਮੈਡਮ ਵੀਨਾ ਰਾਣੀ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ- ਗੁਆਂਢ ਦੀਆਂ 100 ਫ਼ੀਸਦੀ ਵੋਟਾਂ ਦੀ ਵਰਤੋਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।
ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਝੰਡਾ ਖੁਰਦ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ
ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਝੰਡਾ ਖੁਰਦ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ
-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ