ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਵਾਇਰਲ!

0
403

ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਕਰਵਾਰ ਨੂੰ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਹੁਣ ਕਾਤਲ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਸਿੰਘ, ਚਰਚਾ ‘ਚ ਬਣੇ ਹੋਏ ਅੰਮ੍ਰਿਤਪਾਲ ਸਿੰਘ ਨਾਲ ਨਜ਼ਰ ਆ ਰਹੇ ਹਨ।

ਵੀਡੀਓ ਵਿਚ ਸੰਦੀਪ ਸਿੰਘ ਤੇ ਅੰਮ੍ਰਿਤਪਾਲ ਸਿੰਘ ਆਪਸ ‘ਚ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਉਸ ਦੇ ਸੁਰੱਖਿਆ ਕਰਮੀਆਂ ਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਮਾਰ ਦਿੱਤਾ ਗਿਆ। ਇਸ ਹਾਦਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਤੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here