ਸੁਨਾਮ ਸ਼ਹਿਰ ਤੋਂ 43 ਸ਼ਰਧਾਲੂਆਂ ਦਾ 6ਵਾਂ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

0
89
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ,
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸੁਨਾਮ ਸ਼ਹਿਰ ਤੋਂ ਸ਼ਰਧਾਲੂਆਂ ਦਾ ਛੇਵਾਂ ਜਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਲਈ ਰਵਾਨਾ ਹੋਇਆ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੁਨਾਮ ਦੇ ਸ਼ਰਧਾਲੂ ਨਿਯਮਤ ਤੌਰ ’ਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਫਾਇਦਾ ਉਠਾ ਰਹੇ ਹਨ ਅਤੇ ਅੱਜ ਬੱਸ ਰਾਹੀਂ 43 ਸ਼ਰਧਾਲੂਆਂ ਦਾ ਜਥਾ ਸ਼੍ਰੀ ਸਾਲਾਸਰ ਧਾਮ ਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਨਿਵਾਸੀ ਤਖ਼ਤ ਸ਼੍ਰੀ ਹਜ਼ੂਰ ਸਾਹਿਬ, ਸ਼੍ਰੀ ਸਾਲਾਸਰ ਧਾਮ ਤੇ ਸ਼੍ਰੀ ਖਾਟੂ ਸ਼ਿਆਮ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾਂ ਦੇਵੀ ਜੀ ਦੇ ਧਾਰਮਿਕ ਅਸਥਾਨਾਂ ’ਤੇ ਦਰਸ਼ਨ ਕਰ ਚੁੱਕੇ ਹਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਇਹ ਸਿਲਸਿਲਾ ਨਿਯਮਤ ਤੌਰ ’ਤੇ ਜਾਰੀ ਰੱਖਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾ ਸਕਣ। ਜਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਦਿੱਤੀ ਗਈ ।
ਸੁਨਾਮ ਸ਼ਹਿਰ ਤੋਂ ਅੱਜ ਐਸ.ਡੀ.ਐਮ ਦਫ਼ਤਰ ਦੇ ਨੁਮਾਇੰਦਿਆਂ ਦੇ ਨਾਲ ਨਾਲ ਸੀਨੀਅਰ ਆਗੂ ਜਤਿੰਦਰ ਜੈਨ, ਸੰਜੀਵ ਕਾਂਸਲ ਸੰਜੂ, ਨਿਰਮਲਾ ਸਿੰਗਲਾ ਨੇ ਜੈਕਾਰਿਆਂ ਦੀ ਗੂੰਜ ਵਿੱਚ ਜਥੇ ਨੂੰ ਰਵਾਨਾ ਕੀਤਾ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here