ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆਂ ਦਾ ਜੜ੍ਹੋਂ ਖਾਤਮਾ ਜ਼ਰੂਰੀ–ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
*ਸਿਹਤਮੰਤ ਪੰਜਾਬ ਦੀ ਸਿਰਜਣਾ ਲਈ ਨਸ਼ਿਆਂ ਦਾ ਕੋਹੜ ਵੱਢਣਾ ਜ਼ਰੂਰੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
*ਪਿੰਡਾਂ ਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾ ਰਿਹਾ
ਮਾਨਸਾ, 28 ਮਈ 2025 :
ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆਂ ਦਾ ਜੜ੍ਹੋਂ ਖਾਤਮਾ ਬਹੁਤ ਜ਼ਰੂਰੀ ਹੈ। ਇਹ ਵਿਚਾਰ ਹਲਕਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਵਿਧਾਇਕਾਂ ਵੱਲੋਂ ਆਲਮਪੁਰ ਮੰਦਰਾਂ, ਕਾਸਮਪੁਰ ਛੀਨਾ, ਉਡਤ ਸੈਦੇਵਾਲਾ, ਭੂੰਦੜ ਅਤੇ ਕਾਹਨੇਕੇ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਲੋਕਾਂ ਨਾਲ ਨਸ਼ਿਆਂ ਸਬੰਧੀ ਜਾਗਰੂਕਤਾ ਫੈਲਾਉਣ ਸਬੰਧੀ ਮੀਟਿੰਗ ਕਰਦਿਆਂ ਕੀਤਾ।
ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧਰਾਮ ਨੇ ਕਾਸਮਪੁਰ ਛੀਨਾ, ਆਲਮਪੁਰ ਮੰਦਰਾਂ ਅਤੇ ਊਡਤ ਸੈਦੇਵਾਲਾ ਪਿੰਡਾਂ ਵਿੱਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਿੱਥੇ ਸਰਕਾਰ, ਪੁਲਿਸ ਪ੍ਰਸ਼ਾਸ਼ਨ, ਸਿਵਲ ਪ੍ਰਸ਼ਾਸਨ ਨਸ਼ਿਆਂ ਦੇ ਵਿਰੁੱਧ ਆਪਣਾ ਕੰਮ ਕਰ ਰਹੀਆਂ ਹਨ, ਉਥੇ ਹੀ ਹਰੇਕ ਵਿਅਕਤੀ ਦਾ ਵੀ ਫਰਜ਼ ਬਣਦਾ ਹੈ ਕਿ ਆਪਣਾ ਨਸ਼ਿਆਂ ਦੇ ਖਿਲਾਫ਼ ਆਵਾਜ਼ ਬੁਲੰਦ ਕਰ ਕੇ ਇਸ ਬਿਮਾਰੀ ਨੂੰ ਸੂਬੇ ਵਿੱਚੋਂ ਬਾਹਰ ਕਰਨ ਵਿੱਚ ਸਰਕਾਰ ਦਾ ਸਾਥ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਹਰ ਪਾਸਿਓਂ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਸਦਕਾ ਨੌਜਵਾਨ ਨਸ਼ਿਆਂ ਤੋਂ ਪਾਸਾ ਵੱਟ ਕੇ ਆਪਣਾ ਇਲਾਜ਼ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਸੂਬੇ ਅੰਦਰ ਕਾਫ਼ੀ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।
ਹਲਕਾ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਭੂੰਦੜ ਤੇ ਕਾਹਨੇਵਾਲਾ ਵਿਖੇ ਆਪਣੇ ਦੌਰੇ ਦੌਰਾਨ ਕਿਹਾ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਨਸ਼ਿਆਂ ਦਾ ਕੋਹੜ ਵੱਢਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦਾ ਮੁੱਖ ਮਕਸਦ ਹੀ ਆਮ ਲੋਕਾਂ ਨੂੰ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦਾ ਹਿੱਸਾ ਬਣਾਉਣਾਹੈ।ਉਨ੍ਹਾਂਕਿਹਾਕਿਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦਾ ਮੁੱਖ ਧਾਰਾ ਨਾਲ ਜੋੜਨ ਲਈ ਸਰਕਾਰ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣ ਕੇ ਨਸ਼ਿਆਂ ਖਿਲਾਫ ਜੰਗ ਵਿੱਚ ਆਪਣਾ ਸਾਥ ਦੇਣ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੇ ਸੇਵਨ ਨਾ ਕਰਨ ਅਤੇ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਸਬੰਧੀ ਸਹੁੰ ਵੀ ਚੁਕਵਾਈ।