ਸੂਬੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ 

0
30
ਸੂਬੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ
:ਦੱਸਿਆ:ਡਾ:ਬਲਬੀਰ ਸਿੰਘ  ਵਲੋਂ ਪਾਲਸੀ ਬਾਰੇ ਕੀਤੀ ਜਾ ਚੁੱਕੀ ਹੈ ਮੀਟਿੰਗ
* ਕਿਹਾ -45 ਲੱਖ ਪਰਵਾਰਾਂ ਨੂੰ 48.44 ਲੱਖ ਕਾਰਡ ਕਿਤੇ ਜਾਰੀ
 ਖੰਨਾ ,22 ਸਤੰਬਰ
  ਅਜੀਤ ਖੰਨਾ
—————-

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਆਪ ਸਰਕਾਰ ਦੀ ਵਚਨਬੱਧਤਾ ਹੈ। ਇਸ ਗੱਲ ਦਾ ਦਾਅਵਾ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਹੀ ਵਾਲੀ ਸੂਬਾ ਸਰਕਾਰ ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਕਾਰਿਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜਿਆਦਾ ਤੋ ਜਿਆਦਾ ਲੋਕਾਂ ਨੂੰ ਸ਼ਾਮਲ ਕਰਨ ਵਾਸਤੇ ਖ਼ਾਸ ਮੁਹਿੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕੇ ਕੋਈ ਵੀ ਯੋਗ ਲਾਭਪਾਤਰੀ ਇਸ ਤੋ ਵਿਰਵਾ ਨਾ ਰਹਿ ਜਾਏ। ਚੇਅਰਮੈਨ ਰਮਨ ਬਹਿਲ ਨੇ ਅੱਗੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਵਕਤ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਖ਼ਾਸ ਕਦਮਾਂ ਵਜੋਂ ਸਟੇਟ ਹੈਲਥ ਏਜੰਸੀ ਵਲੋਂ ਦਾਅਵਿਆਂ ਸੰਬਧੀ ਪ੍ਰਕਿਰਿਆ ਚ ਤੇਜੀ ਲਿਆਉਣ ਲਈ ਮੈਡੀਕਲ ਪੇਸ਼ਾਵਰ ਨਿਯੁਕਤ ਕੀਤੇ ਜਾਣਗੇ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਸਟੇਟ ਹੈਲਥ ਏਜੰਸੀ ਡੀਜੈਐੱਸਐੱਬ ਕਮੇਟੀ ਨਾਲ ਪਾਲਸੀ ਸੰਬਧੀ ਮਾਮਲਿਆਂ ,ਕਰਮਚਾਰੀਆਂ ਦੀ ਘਾਟ ਅਤੇ ਸਟੇਟਹੈਲਥ ਏਜੰਸੀ  ਦੇ ਚੱਲ ਰਹੇ ਵੱਖ ਵੱਖ ਮੁੱਦਿਆਂ ਤੇ ਚਰਚਾ ਕਰਨ ਲੈ ਮੀਟਿੰਗ ਕੀਤੀ ਜਾ ਚੁੱਕੀ ਹੈ। ਜਿਸ ਵਿਚ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀ ਵੀ ਮਜੂਦ ਸਨ। ਜ਼ਿਕਰੇਖਾਸ ਹੈ ਕਿ ਆਯੂਸ਼ਮਾਨ ਭਾਰਤ ਮੁੱਲ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਸੂਬੇ ਦੇ 772 ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਵਾਰ ਪ੍ਰਤੀ ਸਾਲ ਪੰਜ ਲੱਖ ਰੁਪਏ ਤਕ ਦਾ ਨਕਦ ਰਹਿਤ ਇਲਾਜ਼ ਪਰਦਾਨ ਕਰਦੀ ਹੈ। ਸਟੇਟ ਹੈਲਥ ਏਜੰਸੀ ਨੇ  ਪੰਜਾਬ ਦੇ 45 ਲੱਖ ਤੋ ਜਿਆਦਾ ਪਰਵਾਰਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਵਾਸਤੇ 84.44 ਲੱਖ ਕਾਰਡ ਜਾਰੀ ਕੀਤੇ ਹਨ। ਜਿਸ ਵਿਚ ਗੋਡੇ ਬਦਲਣ, ਦਿਲ ਦੀਆਂ ਬਿਮਾਰੀਆਂ ਬਾਰੇ ਸਰਜਰੀ, ਕੈਂਸਰ ਦੇ ਇਲਾਜ  ਆਦਿ ਸਣੇ 1600 ਕਿਸਮ ਦੇ ਇਲਾਜ ਕਰਵਾਉਣ ਦੀ ਸਹੂਲਤ ਹੈ। ਚੇਅਰਮੈਨ ਰਮਨ ਬਹਿਲ ਨੇ ਇਹ ਵੀ ਦੱਸਿਆ ਕੀ ਇਸ ਯੋਜਨਾ ਦਾ ਲਾਭ ਲੈਣ ਵਾਲਿਆਂ ਚ ਐਨਐਫਐਸਏ ਕਾਰਡ  ਧਾਰਕ, ਜੇ ਫਾਰਮ ਧਾਰਕ ਕਿਸਾਨ, ਰਜਿਸਟਰਡ ਮਜਦੂਰ, ਰਜਿਸਟਰਡ ਵਿਓਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011  ਦੇ ਸਮਾਜਕ ਆਰਥਕ ਜਾਤੀ ਜਨਗਣਨਾ  ਡੇਟਾ ਤਹਿਤ ਕਵਰ ਕਿਤੇ ਪਰਵਾਰ ਸ਼ਾਮਲ ਹਨ। ਉਹਨਾਂ ਦੱਸਿਆ ਕਿ ਲਾਭਪਾਤਰੀ ਆਯੂਸ਼ਮਾਨ ਐਪ ਦੀ ਵਰਤੋਂ,ਵੈੱਬਸਾਈਟ,beneficially.nha.gov.in  ਤੇਜਾ ਕੇ  ਜਾਂ ਫਿਰ ਆਪਣੇ ਨੇੜੇ ਦੇ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤਕ ਪਾਉਂਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ  ਹਨ। ਉਹਨਾਂ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਵਧ ਤੋ ਵਧ ਲਾਭ ਲੈਣ ਲਈ ਆਖਿਆ ਹੈ।

LEAVE A REPLY

Please enter your comment!
Please enter your name here