ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ-ਡਿਪਟੀ ਕਮਿਸ਼ਨਰ

0
187
ਚੋਹਲਾ ਸਾਹਿਬ/ਤਰਨ ਤਾਰਨ,23 ਨਵੰਬਰ (ਨਈਅਰ) -ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ,ਦਿਹਾਤੀ ਖੇਤਰ ਦਾ ਸਰਟੀਫਿਕੇਟ,ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ,ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ,ਆਮਦਨ ਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ   ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ ਅਤੇ ਪਤੇ ਦਾ ਅਸਲ ਪਰੂਫ ਲੈ ਕੇ ਸੇਵਾ ਕੇਂਦਰਾਂ ਵਿਖੇ ਪਹੁੰਚ ਕਰੇਗਾ ਜਿਸ ਉਪਰੰਤ ਅਸਲ ਦਸਤਾਵੇਜਾਂ ਦੇ ਰਾਹੀਂ ਸੇਵਾ ਕੇਂਦਰ ਦਾ ਕਰਚਮਾਰੀ ਸਬੰਧਤ ਸੇਵਾ ਨੂੰ ਆਨਲਾਈਨ ਕਰ ਦੇਵੇਗਾ ਤੇ ਪ੍ਰਿੰਟ ਕਢਕੇ ਨਾਗਰਿਕ ਦੇ ਹਸਤਾਖਰ ਲਵੇਗਾ। ਇਸ ਤੋਂ ਬਾਅਦ ਹਸਤਾਖਰ ਵਾਲੇ ਪ੍ਰਿੰਟ ਅਤੇ ਲੋੜੀਂਦੇ ਦਸਤਾਵੇਜਾਂ ਨੂੰ ਸਕੈਨ ਕਰਨ ਉਪਰੰਤ ਨਾਗਰਿਕ ਨੂੰ ਉਸਦੇ ਸਾਰੇ ਦਸਤਾਵੇਜ ਉਸੇ ਵੇਲੇ ਵਾਪਸ ਕਰ ਦਿੱਤੇ ਜਾਣਗੇ।ਇਸ ਤਰ੍ਹਾਂ ਨਾਗਰਿਕ ਆਪਣੇ ਦਸਤਾਵੇਜਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

LEAVE A REPLY

Please enter your comment!
Please enter your name here