ਸੈਂਟਰ ਢੇਰ ਵਿਖੇ ਸੈਂਟਰ ਪੱਧਰੀ ਖੇਡਾਂ ਦਾ ਆਗਾਜ਼

0
41
ਸੈਂਟਰ ਢੇਰ ਵਿਖੇ ਸੈਂਟਰ ਪੱਧਰੀ ਖੇਡਾਂ ਦਾ ਆਗਾਜ਼

( ਸ਼੍ਰੀ ਅਨੰਦਪੁਰ ਸਾਹਿਬ ) 6 ਮਈ ( ਧਰਮਾਣੀ )
ਅੱਜ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੈਂਟਰ ਢੇਰ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਸੈਂਟਰ – ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਸੈਂਟਰ ਹੈਡ ਟੀਚਰ ਮੈਡਮ ਕਮਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਖੇਡ ਭਾਵਨਾ ਨੂੰ ਵਿਕਸਿਤ ਕਰਨ ਲਈ ਇਹ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਵਿੱਚ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਤੌਰ ‘ਤੇ ਵਿਕਾਸ ਹੁੰਦਾ ਹੈ। ਇਹਨਾਂ ਖੇਡਾਂ ਵਿੱਚ ਸੈਂਟਰ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ। ਪਹਿਲੇ ਦਿਨ ਲੜਕਿਆਂ ਦੀ ਕਬੱਡੀ, ਰੱਸਾ-ਕਸ਼ੀ, ਗੋਲਾ ਸੁੱਟਣ ਅਤੇ ਦੌੜਾਂ ਦੇ ਖੇਡ ਮੁਕਾਬਲੇ ਕਰਵਾਏ ਗਏ ; ਜਿੰਨਾ ਵਿੱਚ ਸਮੂਹ ਅਧਿਆਪਕਾਂ ਅਤੇ ਖਿਡਾਰੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸੈਂਟਰ ਹੈਡ ਟੀਚਰ ਮੈਡਮ ਕਮਲਜੀਤ ਕੌਰ, ਮੀਹਮਲ ਸਿੰਘ, ਗੁਰਚਰਨ ਸਿੰਘ, ਬਲਬੀਰ ਸਿੰਘ, ਸੁਰਿੰਦਰ ਕੁਮਾਰ ਕਾਲੀਆ, ਵਿਕਰਮ ਸ਼ਰਮਾ, ਸਾਂਝੀ ਸਿੱਖਿਆ ਦੇ ਕੋਆਰਡੀਨੇਟਰ ਸਚਿਨ, ਮੈਡਮ ਅਮਨਪ੍ਰੀਤ ਕੌਰ, ਹਰਜਿੰਦਰ ਕੌਰ, ਦੀਪਾਲੀ ਸ਼ਰਮਾ, ਮਨਪ੍ਰੀਤ ਕੌਰ, ਮਨਜੀਤ ਕੌਰ,ਗੁਰਮੀਤ ਕੌਰ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here