ਸੈਕਰਾਮੈਂਟੋ, ਚ ਸ੍ਰੀ ਗੁਰੂ ਰਵਿਦਾਸ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ,ਵੱਖ ਵੱਖ ਜੱਥਿਆਂ ਵਲੋਂ ਇਲਾਹੀ ਗੁਰਬਾਣੀ ਦਾ ਕੀਰਤਨ।

0
195

ਸੈਕਰਾਮੈਂਟੋ, ਕੈਲੀਫੋਰਨੀਆਂ ( ਹੁਸਨ ਲੜੋਆ ਬੰਗਾ)
ਐਤਕਾਂ ਵੀ ਹਰ ਵਰ੍ਹੇ ਵਾਂਗ ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓ ਲਿੰਡਾ, ਸੈਕਰਾਮੈਂਟੋ ਵਲੋਂ ਸ੍ਰੀ ਗੁਰੂ ਰਵਿਦਾਸ ਜੀ 646 ਵੇਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਇਸ ਦੌਰਾਨ ਵੱਖ ਵੱਖ ਰਾਗੀ ਤੇ ਕਵੀਸ਼ਰ ਤੇ ਕਥਾਕਾਰਾਂ ਵਲੋਂ ਗੁਰੂ ਸਹਿਬਾਨਾਂ ਦੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਐਤਕਾਂ ਭਾਰੀ ਮੀਂਹ ਦੇ ਬਾਵਜੂਦ ਸੰਗਤਾ ਨੇ ਹਾਜਰੀ ਜਰੂਰ ਭਰੀ ਪਰ ਸੰਗਤਾਂ ਦਾ ਇਕੱਠ ਪਿਛਲੇ ਸਾਲ ਨਾਲੋਂ ਘੱਟ ਦਿਖਾਈ ਦਿੱਤਾ। ਪੰਜਾਂ ਪਿਆਰਿਆਂ ਦੀ ਰਹਿਨੁਮਾਈ ਹੇਠ ਕੱਢੇ ਹਏ ਨਗਰ ਕੀਰਤਨ ਦਾ ਰੂਟ ਵੀ ਪਹਿਲਾਂ ਵਾਲਾ ਹੀ ਰੱਖਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੇ ਫਲੋਟ ਨੂੰ ਮੀਂਹ ਦੇ ਬਾਵਜੂਦ ਫੁੱਲਾਂ ਨਾਲ ਸਜਾਇਆ ਗਿਆ । ਸਵੇਰ ਤੇ ਸ਼ਾਮਾਂ ਦੇ ਦਿਵਾਨਾਂ ਚ ਵੱਖ ਰਾਗੀਆਂ ਜਿਨਾਂ ਚ ਭਾਈ ਸਰਬਜੀਤ ਸਿੰਘ ਰੰਗੀਲਾ, ਭਾਈ ਓਂਕਾਰ ਸਿੰਘ ਊਨੇ ਵਾਲੇ, ਭਾਈ ਰਜਿੰਦਰ ਸਿੰਘ ਰਾਜਾ, ਭਾਈ ਅਮ੍ਰਿਤਪਾਲ ਸਿੰਘ, ਭਾਈ ਜਗਜੀਤ ਸਿੰਘ ਯੋਗੀ ਤੇ ਗੁਰੂ ਘਰ ਦੇ ਹਜੂਰੀ ਰਾਗੀਆਂ ਵਲੋਂ ਮਨੋਹਰ ਕੀਰਤਨ ਕੀਤਾ ਗਿਆ। ਨਗਰ ਕੀਰਤਨ ਵਾਲੇ ਦਿਵਾਨਾਂ ਚ ਵੱਖ ਦਾਨੀਆਂ ਤੇ ਸੇਵਾਦਾਰਾਂ ਨੂੰ ਪ੍ਰਬੰਧਕਾਂ ਵਲੋ ਪਲੈਕਾਂ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਵੱਖ ਵੱਖ ਦੁਕਾਨਾਂ ਤੋਂ ਖਰੀਦੋ ਫਰੌਖਤ ਵੀ ਕੀਤੀ ਤੇ ਸੇਵਾਦਾਰਾਂ ਵਲੋਂ ਵੱਖ ਵੱਖ ਤਰਾਂ ਤਰਾਂ ਦੇ ਲੰਗਰ ਵੀ ਲਗਾਏ ਗਏ । ਇਸ ਮੌਕੇ ਵੱਖ ਦਾਨੀਆਂ ਵਲੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਨਵੀ ਇਮਾਰਤ ਲਈ ਦਾਨ ਵੀ ਕੀਤਾ ਗਿਆ।

LEAVE A REPLY

Please enter your comment!
Please enter your name here