ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਨਜਦੀਕ ਗਲਿਆਰੇ ਵਿਚ ਨੌਜਵਾਨ ਸ਼ਰਧਾਲੂਆਂ ਨਾਲ ਕੁਝ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਵਾਇਰਲ ਹੋਈ ਇਕ ਵੀਡੀਓ ਵਿਚ ਕੁਝ ਨੌਜਵਾਨ ਸ਼ਰਧਾਲੂਆਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੇ ਦੋਸ਼ੀਆਂ ਦੀ ਨਿਸ਼ਾਨਦੇਹੀ ਕਰਕੇ ਪੁਲਿਸ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਕੁਝ ਫੋਟੋਗ੍ਰਾਫਰਾਂ ਵੱਲੋਂ ਅਜਿਹੀ ਘਿਨੌਣੀ ਹਰਕਤ ਕੀਤੀ ਗਈ ਹੈ ਅਤੇ ਜਿਹੜੇ ਲੋਕ ਇਸ ਵਿੱਚ ਦੋਸ਼ੀ ਹਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸ਼ਰਧਾਲੂਆਂ ਨਾਲ ਲੁੱਟ-ਖਸੁੱਟ ਦੇ ਮਾਮਲੇ ਬੇਹੱਦ ਚਿੰਤਾਜਨਕ ਹਨ। ਵੱਖ ਵੱਖ ਤਰ੍ਹਾਂ ਨਾਲ ਆਪਣਾ ਵਪਾਰ ਚਲਾਉਣ ਵਾਲੇ ਲੋਕ ਸ਼ਰਧਾਲੂਆਂ ਨੂੰ ਲੁੱਟ ਰਹੇ ਹਨ। ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਨੂੰ ਨੱਥ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਉਂਦੇ ਸ਼ਰਧਾਲੂਆਂ ਨਾਲ ਅਜਿਹਾ ਵਰਤਾਰਾ ਕਰਨ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਨਿਯਮਤ ਕਰੇ ਅਤੇ ਇਹ ਯਕੀਨੀ ਬਣਾਵੇ ਕਿ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਵਿਰਾਸਤੀ ਮਾਰਗ ਤੇ ਸ਼ਰਧਾਲੂਆਂ ਨਾਲ਼ ਬੁਰਾ ਵਿਹਾਰ ਨਾ ਹੋਵੇ।
Boota Singh Basi
President & Chief Editor