ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

0
14

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ -ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਦਾ ਇਲਾਜ ਸ਼ੁਰੂ ਕਰਵਾਇਆ-ਚਾਹਲ

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ
-ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਦਾ ਇਲਾਜ ਸ਼ੁਰੂ ਕਰਵਾਇਆ-ਚਾਹਲ
ਦਲਜੀਤ ਕੌਰ
ਭਵਾਨੀਗੜ੍ਹ, 22 ਅਪ੍ਰੈਲ, 2026: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਡੀ ਐਸ ਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕਾਉਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹੀ ਦਾ ਪਰਦਾਫਾਸ਼ ਕਰਕੇ 07 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਮਾਰਕਾ ਭਾਰਤ ਵੈਨਜ਼, ਮੋਟਰਸਾਇਕਲ ਮਾਰਕਾ ਸਪਲੈਂਡਰ ਚੋਰੀ ਕੀਤੇ ਗਏ 04 ਪਾਇਪ ਲੋਹਾ, 01 ਡੰਡਾ ਅਤੇ ਮ੍ਰਿਤਕ ਦਾ ਮੋਬਾਇਲ ਫੋਨ ਬ੍ਰਾਮਦ ਕਰਵਾਇਆ ਗਿਆ।
ਐਸ ਐਸ ਪੀ ਨੇ ਦੱਸਿਆ ਕਿ ਇਸ ਅਰਸੇ ਦੌਰਾਨ 04 ਮੁਕਦਮੇ ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਕਰਕੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਪਾਸੋਂ 05 ਨਸ਼ੀਲੇ ਟੀਕੇ ਬ੍ਰਾਮਦ ਕਰਵਾਏ ਹੋਏ। ਥਾਣਾ ਭਵਾਨੀਗੜ੍ਹ ਨੇ ਇਸ ਦੌਰਾਨ 01 ਮੁਕਦਮਾ ਆਬਕਾਰੀ ਐਕਟ ਤਹਿਤ ਦਰਜ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ, ਜਿਸ ਪਾਸੋਂ ਸਰਾਬ (ਹਰਿਆਣਾ) ਬ੍ਰਾਮਦ ਕਰਵਾਈ ਗਈ।
ਸਰਤਾਜ ਸਿੰਘ ਚਾਹਲ ਨੇ ਹੋਰ ਕਿਹਾ ਕਿ ਭਵਾਨੀਗੜ ਪੁਲਿਸ ਨੇ ਇਲਾਕੇ ਵਿੱਚ ਸੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ 124 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਜੇਰ ਧਾਰਾ 172 ਬੀਐਨਐਸਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਦਿਨ ਅਤੇ ਰਾਤ ਸਮੇਂ ਗਸ਼ਤ ਦੌਰਾਨ ਟ੍ਰੈਫਿਕ ਦੇ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ 155 ਵਹੀਕਲਾਂ ਦੇ ਚਲਾਣ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ ਉਪਰੰਤ 54 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ, ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਸਬੰਧੀ ਉਪ ਕਪਤਾਨ ਪੁਲਿਸ ਭਵਾਨੀਗੜ੍ਹ ਰਾਹੁਲ ਕੌਸ਼ਲ ਅਤੇ ਮੁੱਖ ਅਫਸਰ ਥਾਣਾ ਭਵਾਨੀਗੜ੍ਹ ਵੱਲੋਂ ਜਾਗਰੂਕ ਮੀਟਿੰਗਾਂ ਵੀ ਲਗਾਤਾਰ ਕੀਤੀਆਂ ਜਾ ਰਹੀਆਂ ਹਨ।
ਐਸ ਐਸ ਪੀ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਸਬੰਧੀ ਅਪੀਲ ਕੀਤੀ ਤੇ ਕਿਹਾ ਕਿ ਥਾਣਾ ਭਵਾਨੀਗੜ ਦੇ ਵੱਖ ਵੱਖ ਥਾਵਾਂ ਵਿੱਚ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਰਾਹੀਂ ਪਬਲਿਕ ਮਿਲਣੀਆਂ ਕੀਤੀਆਂ ਗਈਆਂ ਹਨ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪਬਲਿਕ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਨਸ਼ੇ ਦੇ ਇਸ ਕੋਹੜ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਤੇ ਮਾੜੇ ਅਨਸਰਾਂ ਖਿਲਾਫ਼ ਸੰਗਰੂਰ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here