ਸੰਗਰੂਰ ਵਿਖੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ
ਸੰਗਰੂਰ,
ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ’ਤੇ ਬਹਾਦਰੀ ਨਾਲ ਲੜਨ ਵਾਲੇ ਸੂਰਬੀਰਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਸਮੇਤ ਹੋਰ ਅਧਿਕਾਰੀਆਂ ਦੇ ਬੈਜ ਲਗਾਏ ਗਏ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰਨ ਵਾਲਿਆਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫੰਡ ਪੇਟੀ ਵਿੱਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਕਰਮਚਾਰੀਆਂ ਨੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ ਦੇ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ। ਇਸ ਦੌਰਾਨ ਸੁਪਰਡੈਂਟ ਹਰਜੀਤ ਸਿੰਘ ਦਿਓਲ, ਅਸ਼ੋਕ ਕੁਮਾਰ, ਕੈਪਟਨ ਰਣਧੀਰ ਸਿੰਘ, ਸੂਬੇਦਾਰ ਪਵਿੱਤਰ ਸਿੰਘ ਅਤੇ ਕੁਲਦੀਪ ਸਿੰਘ ਵੀ ਹਾਜ਼ਰ ਸਨ।