ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

0
19
ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਨਵੰਬਰ 2024 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਇਮਤਿਹਾਨਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਜਿਨਾਂ ਵਿੱਚ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸੱਤ ਵਿਦਿਆਰਥੀਆਂ ਵਜ਼ੀਫੇ ਪ੍ਰਾਪਤ ਕੀਤੇ। ਸਹਿਜਪ੍ਰੀਤ ਕੌਰ 151, ਰਿਧਿਮਾ 142 , ਸੁਖਮਨਪ੍ਰੀਤ ਕੌਰ 152, ਜਸਕਰਨ ਸਿੰਘ 155, ਪਵਿੱਤਰਪੀਤ ਕੌਰ 148, ਪ੍ਰਭਜੋਤ ਕੌਰ 151, ਰਾਜਨਦੀਪ ਕੌਰ ਨੇ 148 ਅੰਕ  ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਕੁੱਲ 140 ਵਿਦਿਆਰਥੀਆਂ ਨੇ ਇਸ ਇਮਤਿਹਾਨ ਵਿੱਚ ਹਿੱਸਾ ਲਿਆ ਜਿਨਾਂ ਵਿੱਚੋਂ ਸੱਤ ਵਿਦਿਆਰਥੀਆਂ ਨੇ ਵਜ਼ੀਫੇ ਅਤੇ 20 ਵਿਦਿਆਰਥੀਆਂ ਨੇ ਮੈਡਲ ਹਾਸਿਲ ਕੀਤੇ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਸ਼੍ਰ ਜਗਦੀਸ਼ ਸਿੰਘ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਕਾਮਯਾਬੀ ਸ਼ਾਬਾਸ਼ੀ ਅਤੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਡਾ. ਗੁਰਰਤਨ ਸਿੰਘ ਜੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਇਸ ਕਾਮਯਾਬੀ ਲਈ ਮੁਬਾਰਕਬਾਦ ਦਿੱਤੀ ਤੇ ਅੱਗੇ ਤੋਂ ਹੋਰ ਸ਼ਾਨਦਾਰ  ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here