ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸਕੂਲ ਦੇ ਵਿਦਿਆਰਥੀਆਂ ਵਲੋਂ ਦਸਵੀਂ ਦੇ ਨਤੀਜੇ ‘ਚ ਮੱਲਾਂ ਮਾਰੀਆਂ ਗਈਆਂ

0
147

ਅੰਮ੍ਰਿਤਸਰ,ਰਾਜਿੰਦਰ ਰਿਖੀ

ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀ. ਸੈ ਸਕੂਲ ਅੰਮ੍ਰਿਤਸਰ ਦੇ ਦੱਸਵੀਂ ਦੇ ਐਲਾਨੇ ਨਤੀਜਿਆਂ ਵਿੱਚ ਵਿਦਿਆਰਥੀਆਂ ਵੱਲੋਂ ਮੱਲਾਂ ਮਾਰੀਆਂ ਗਈਆਂ। ਵਿਦਿਆਰਥਣ ਸਾਰਿਕਾ ਚੌਧਰੀ ਪੁੱਤਰੀ ਜਸਪਾਲ ਚੌਧਰੀ ਨੇ 650 ਵਿੱਚੋਂ 635 (97.7%) ਅੰਕ ਪ੍ਰਾਪਤ ਕਰਕੇ ਮੈਰਿਟ ਹਾਸਲ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ 95% ਤੋਂ ਵੱਧ, 33 ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ 105 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਜ਼ਿਕਰ ਕਰਨ ਯੋਗ ਹੈ ਕਿ ਕੁੱਲ 131 ਵਿਦਿਆਰਥੀ ਅਪੀਅਰ ਹੋਏ ਸਨ। ਇਸ ਮੌਕੇ ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਗੁਰਰਤਨ ਸਿੰਘ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਤੇ ਸੰਸਥਾ ਦੇ ਡਾਇਰੈਕਟਰ ਜਗਦੀਸ਼ ਸਿੰਘ ਵੱਲੋਂ ਸਾਰੇ ਵਿਦਿਆਰਥੀਆਂ ਉਨ੍ਹਾਂ ਦੇ ਅਧਿਆਪਕਾਂ ਤੇ ਸੰਸਥਾ ਦੇ ਪ੍ਰਿੰਸੀਪਲ ਸਾਹਿਬ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਜਿੰਦਗੀ ਦੇ ਇਮਤਿਹਾਨ ਵਿੱਚ ਵੀ ਜਬਰਦਸਤ ਤਰੀਕੇ ਨਾਲ ਅੱਗੇ ਵੱਧਣ ਤੇ ਕਾਮਯਾਬੀਆਂ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ। ਡਾਇਰੈਕਟਰ ਜਗਦੀਸ਼ ਸਿੰਘ ਅਤੇ ਪ੍ਰਿੰਸੀਪਲ ਡਾ. ਗੁਰਰਤਨ ਸਿੰਘ ਨੇ ਸਟਾਫ ਮੈਂਬਰਾਂ ਨੂੰ ਉਹਨਾਂ ਦੀ ਸਖਤ ਮਿਹਨਤ ਲਈ ਸ਼ੁਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here