ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ 6 ਅਪ੍ਰੈਲ ਨੂੰ

0
14
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ 6 ਅਪ੍ਰੈਲ ਨੂੰ
ਦਲਜੀਤ ਕੌਰ
ਸੰਗਰੂਰ, 1 ਅਪ੍ਰੈਲ, 2026: ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਪ੍ਰਧਾਨਗੀ ਹੇਠ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ। ਜਿਸ ਵਿੱਚ ਸੂਬਾ ਪੱਧਰੀ ਸੱਦੇ ਤਹਿਤ 6 ਅਪ੍ਰੈਲ ਨੂੰ ਡੀਸੀ ਦਫਤਰ ਸੰਗਰੂਰ ਅੱਗੇ ਲਾਏ ਜਾਣ ਵਾਲੇ ਧਰਨੇ ਦੀ ਵਿਉਂਤਬੰਦੀ ਕੀਤੀ ਗਈ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਧਨੇਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਸ਼ਮਸ਼ੇਰ ਸਿੰਘ ਈਸ਼ਾਪੁਰ ਲੰਡਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਨਿਰਮਲ ਸਿੰਘ ਬਟੜਿਆਣਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਜ਼ਿਲ੍ਹਾ ਆਗੂ ਨਿਰੰਜਨ ਸਿੰਘ ਸਫੀਪੁਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਮਸਲਿਆਂ ਨੂੰ ਅਣਗੌਲੇ ਕਰ ਰਹੀ ਹੈ। ਪੰਜਾਬ ਦੇ ਦਰਿਆਈ ਪਾਣੀਆਂ ਦਾ ਹੱਕ ਪੰਜਾਬੀਆਂ ਦਾ ਹੈ ਇਹ ਪੰਜਾਬ ਦੇ ਹਰੇਕ ਖੇਤ ਤੱਕ ਪਹੁੰਚਦਾ ਕਰਨ, ਬਿਜਲੀ ਬਿੱਲ 25 ਰੱਦ ਕਰਕੇ ਸਮਾਰਟ ਮੀਟਰ ਲਾਉਣੇ ਬੰਦ ਕਰਨ, ਕਿਸਾਨਾਂ ਦੀ ਕਰਜ਼ਾ ਮੁਕਤੀ, ਭਾਰਤ ਅਮਰੀਕਾ ਕਰ ਮੁਕਤ ਸਮਝੌਤਾ ਰੱਦ ਕਰਨ ਸਮੇਤ ਬਾਕੀ ਕਿਸਾਨੀ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲਾ ਕੇਂਦਰਾਂ ਤੇ ਧਰਨੇ ਦਿੱਤੇ ਜਾਣੇ ਹਨ ਜਿਸ ਤਹਿਤ ਸੰਗਰੂਰ ਵਿਖੇ ਵੀ ਇਹ ਧਰਨਾ ਦਿੱਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਪ੍ਰਬੰਧਾਂ ਦੀ ਡਿਊਟੀ ਲਾਈ ਗਈ ਤੇ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਕੇ ਧਰਨੇ ਵਿੱਚ ਸਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਅੱਜ ਦੀ ਮੀਟਿੰਗ ਵਿੱਚ ਕਿਸਾਨ ਆਗੂ ਹਰਜੀਤ ਸਿੰਘ ਜਲਾਣ, ਜਰਨੈਲ ਸਿੰਘ ਜਹਾਂਗੀਰ, ਗੁਰਤੇਜ ਸਿੰਘ ਦੁੱਗਾ, ਪ੍ਰੀਤਮ ਸਿੰਘ ਬਡਰੁੱਖਾਂ, ਬਹਾਦਰ ਸਿੰਘ ਦੁੱਗਾਂ, ਬਲਵਿੰਦਰ ਸਿੰਘ ਘਨੌੜ, ਰਾਮ ਸਿੰਘ ਸਮੂਰਾਂ ਸਮੇਤ ਕਿਸਾਨ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here