ਸੰਯੁਕਤ ਮੋਰਚੇ ਦੇ ਸੱਦੇ ਤੇ 9 ਜਨਵਰੀ ਨੂੰ ਹੋਣ ਜਾ ਰਹੀ ਮਹਾਂਪੰਚਾਇਤ ‘ਚ ਸੰਗਰੂਰ ਜ਼ਿਲ੍ਹੇ ਤੋਂ ਸ਼ਾਮਿਲ ਹੋਣਗੇ ਵੱਡੇ ਕਾਫਲੇ

0
20
ਸੰਗਰੂਰ, 6 ਜਨਵਰੀ, 2025: ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਮੁੱਖ ਏਜੰਡਾ ਵਿਚਾਰਿਆ ਗਿਆ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ ਮੋਗਾ ਵਿਖੇ ਮਹਾਂ ਪੰਚਾਇਤ ਹੋਣ ਜਾ ਰਹੀ ਹੈ ਉਸ ਵਿੱਚ ਸ਼ਾਮਿਲ ਹੋਣ ਲਈ ਵੱਡੇ ਕਾਫਲੇ ਜ਼ਿਲ੍ਹਾ ਸੰਗਰੂਰ ਤੋਂ ਰਵਾਨਾ ਹੋਣਗੇ।
ਇਸ ਮੌਕੇ ਜਿਲਾ ਜਰਨਲ ਸਕੱਤਰ ਸਤਨਾਮ ਸਿੰਘ ਕਿਲ੍ਹਾ ਭਰੀਆਂ ਨੇ ਕਿਹਾ ਹੈ ਕਿ ਬੀਜੇਪੀ ਸਰਕਾਰ ਜਦੋਂ ਤੋਂ ਸੱਤਾ ਦੇ ਵਿੱਚ ਆਈ ਹੈ ਇਹ ਸ਼ੁਰੂ ਤੋਂ ਕਿਸਾਨ ਵਿਰੋਧੀ ਬੀਜੇਪੀ ਸਰਕਾਰ ਨੇ 2020 ਵਿੱਚ ਤਿੰਨ ਕਾਲੇ ਕਾਨੂੰਨ ਲਿਆਂਦੇ ਜੋ ਕਿ ਸੰਯੁਕਤ ਮੋਰਚੇ ਨੇ ਆਮ ਲੋਕਾਂ ਦੇ ਸਹਿਯੋਗ ਨਾਲ 13 ਮਹੀਨੇ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਲੜ ਕੇ ਰੱਦ ਕਰਵਾਏ ਸਨ ਉਹ ਹੁਣ ਦੁਬਾਰਾ ਕੌਮੀ ਖੇਤੀ ਮੰਡੀ ਕਰਨ ਦਾ ਜੋ ਖਰੜਾ ਲਿਆਂਦਾ ਉਸ ਨੂੰ ਸੰਯੁਕਤ ਮੋਰਚਾ ਰੱਦ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੂੰ ਤੁਰੰਤ ਕੈਬਨਟ ਸੱਦ ਕੇ ਰੱਦ ਕਰੇ।
ਇਸ ਮੀਟਿੰਗ ਵਿੱਚ ਸ਼ਾਮਲ ਆਗੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਖਬੀਰ ਸਿੰਘ, ਜਿਲਾ ਆਗੂ ਸ਼ਮਸ਼ੇਰ ਸਿੰਘ, ਨਾਜਮ ਸਿੰਘ ਪੁੰਨਾਵਾਲ, ਬਲਾਕ ਪ੍ਰਧਾਨ ਬਿੰਦਰਪਾਲ ਸਿੰਘ, ਗੁਰਧਿਆਨ ਸਿੰਘ, ਗੁਰਜੀਤ ਸਿੰਘ, ਪਰਗਟ ਸਿੰਘ, ਕਾਲਾ ਸਿੰਘ ਅਤੇ ਹੋਰ ਵੀ ਆਗੂ ਮੌਜੂਦ ਸਨ।

LEAVE A REPLY

Please enter your comment!
Please enter your name here