ਪ੍ਰੈਸ ਨੋਟ
ਹਰਚੰਦ ਸਿੰਘ ਬਰਸਟ ਨੇ ਪੰਚਾਇਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ
— ਕਿਹਾ – ਆਪ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਪਾਰਟੀਬਾਜੀ ਅਤੇ ਗੁੱਟਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਅਤੇ ਪੰਜਾਬ ਦੇ ਵਿਕਾਸ ਨੂੰ ਦੇਣ ਪਹਿਲ
— ਬਰਸਟ ਪਿੰਡ ਦੇ ਨਵੇਂ ਬਣੇ ਸਰਪੰਚ ਨਰਿੰਦਰ ਸਿੰਘ ਬਰਸਟ ਨੂੰ ਕੀਤਾ ਸਨਮਾਨਿਤ
ਮੋਹਾਲੀ / ਚੰਡੀਗੜ੍ਹ, 16 ਅਕਤੂਬਰ 2024 ( ) – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਚਾਇਤ ਚੋਣਾਂ ਵਿੱਚ ਜੇਤੂ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦਾ ਇੱਕੋ-ਇੱਕ ਏਜੰਡਾ ਪਿੰਡ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਪਿੰਡ ਬਰਸਟ ਦੀ ਨਵੀਂ ਚੁਣੀ ਪੰਚਾਇਤ ਨੂੰ ਸਨਮਾਨਿਤ ਕਰਦਿਆਂ ਸਰਪੰਚ ਬਣੇ ਸ. ਨਰਿੰਦਰ ਸਿੰਘ ਬਰਸਟ ਸਣੇ ਹੋਰਨਾਂ ਪਿੰਡਾਂ ਦੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਮੁਬਾਰਕਾਂ ਦਿੱਤੀ ਅਤੇ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪਿੰਡ ਦਾ ਵਿਕਾਸ ਜੰਗੀ ਪੱਧਰ ਤੇ ਹੋਵੇਗਾ ਅਤੇ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ, ਜੋ ਹਰ ਪੰਜ ਸਾਲ ਬਾਅਦ ਆਉਂਦੀਆਂ ਹਨ ਅਤੇ ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕ ਆਪਣੀ ਅਵਾਜ਼ ਬੁਲੰਦ ਕਰਦੇ ਹਨ ਅਤੇ ਆਪਣੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਪੰਚਾਇਤ ਦੀ ਚੋਣ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੰਚਾਇਤੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣਾ ਦੇ ਲਈ ਲਗਾਤਾਰ ਯਤਨ ਕੀਤੇ ਗਏ ਸਨ। ਉਸੇ ਦਾ ਨਤੀਜਾ ਹੈ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਹੋਇਆ ਹਨ। ਉਨ੍ਹਾਂ ਚੋਣ ਕਮਿਸ਼ਨ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਇੱਕਾ-ਦੁੱਕਾ ਘਟਨਾਵਾਂ ਤੋਂ ਇਲਾਵਾ ਚੋਣਾਂ ਅਮਨ-ਸ਼ਾਂਤੀ ਨਾਲ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋ ਪਿੰਡ ਦੀ ਤਰੱਕੀ ਨੂੰ ਪਹਿਲ ਦਿੰਦਾ ਹੈ।
ਸ. ਬਰਸਟ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣੀ ਚਾਹੀਦੀ ਹੈ, ਜਿਸਦੇ ਲਈ ਜਰੂਰੀ ਹੈ ਕਿ ਸਾਰੇ ਪਾਰਟੀਬਾਜੀ ਅਤੇ ਗੁੱਟਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲ ਸਕੇ ਅਤੇ ਪਿੰਡ ਵੀ ਤਰੱਕੀ ਦੀ ਰਾਹ ਤੇ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਨਵੀਆਂ ਬਣੀਆਂ ਪੰਚਾਇਤਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸ਼ਾਨਦਾਰ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੋਣ। ਉਨ੍ਹਾਂ ਸਾਰੀਆਂ ਨਵੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਦੇ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ।
————————————————–