ਹਰਿਆਣਾ ਦੀ ਭਾਜਪਾ ਸਰਕਾਰ ਦੀ ਤਰ੍ਹਾਂ ਮੁੱਖ ਮੰਤਰੀ ਮਾਨ ਪੰਜਾਬ ਦੇ ਕਿਸਾਨਾਂ ਨੂੰ 24 ਫਸਲਾਂ ਐੱਮ.ਐੱਸ.ਪੀ. ਤੇ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰਨ-ਗਰਚਾ

0
26

ਹਰਿਆਣਾ ਦੀ ਭਾਜਪਾ ਸਰਕਾਰ ਦੀ ਤਰ੍ਹਾਂ ਮੁੱਖ ਮੰਤਰੀ ਮਾਨ ਪੰਜਾਬ ਦੇ ਕਿਸਾਨਾਂ ਨੂੰ 24 ਫਸਲਾਂ ਐੱਮ.ਐੱਸ.ਪੀ. ਤੇ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰਨ-ਗਰਚਾ

ਸੰਗਰੂਰ, 26 ਦਸੰਬਰ 2024

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵਾਂਗ ਪੰਜਾਬ ਵਿੱਚ 24 ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਖਰੀਦਣ ਦਾ ਐਲਾਨ ਕਰੇ। ਭਗਵੰਤ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦੇ ਹਮਦਰਦੀ ਹਾਸਿਲ ਕਰਨ ਲਈ ਉਨ੍ਹਾਂ ਦੇ ਝੂਠੇ ਹਿਤੈਸ਼ੀ ਬਨਦੇ ਰਹੇ ਹਨ ਲੇਕਿਨ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਣ ਮਗਰੋਂ ਉਹਨਾਂ ਨੇ ਕਿਸਾਨਾਂ ਦੇ ਹਿੱਤ ਲਈ ਕੁਝ ਨਹੀਂ ਕੀਤਾ। ਭਾਜਪਾ ਆਗੂ ਗਰਚਾ ਨੇ ਕਿਹਾ ਕਿ ਆਪ ਦੇ ਆਗੂ ਚੁਟਕੀ ਮਾਰ-ਮਾਰ ਕਹਿੰਦੇ ਸੀ ਕਿ ਅਸੀਂ ਸੱਤਾ ਵਿੱਚ ਆਉਂਦੇ ਹੀ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇ ਭਾਅ ਤੇ ਖਰੀਦਾਂਗੇ ਲੇਕਿਨ 3 ਸਾਲ ਬੀਤ ਜਾਣ ਬਾਅਦ ਵੀ ਕਿਸਾਨਾਂ ਦੀ ਬਾਂਹ ਨਹੀਂ ਫੜੀ। ਹਰਿਆਣਾ ਅੰਦਰ ਆਮ ਵਿਧਾਨਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਨੂੰ 24 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੇ ਖਰੀਦ ਕਰਨ ਦੀ ਗਰੰਟੀ ਦਾ ਵਾਅਦਾ ਕੀਤਾ ਸੀ ਜੋਕਿ ਸੱਤਾ ਵਿੱਚ ਆਉਂਦੇ ਹੀ ਮੁੱਖ ਮੰਤਰੀ ਨਾਇਬ ਸੈਣੀ ਪੂਰਾ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਕੱਲ ਨੋਟੀਫਿਕੇਸ਼ਨ ਜਾਰੀ ਕਰਕੇ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੇ ਖਰੀਦਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਕੇਵਲ ਝੂਠ ਤੇ ਅਧਾਰਿਤ ਬਿਆਨਬਾਜ਼ੀ ਨੂੰ ਛੱਡਕੇ ਕਿਸਾਨਾਂ ਦੀ ਸਹਾਇਤਾ ਕਰਨ ਲਈ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੇ ਖਰੀਦ ਕਰਨ ਦਾ ਐਲਾਨ ਕਰਕੇ ਰਾਹਤ ਪ੍ਰਦਾਨ ਕਰਨ। ਗਰਚਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਆਮ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ, ਜੋ ਕਿ ਅੱਜ ਤੱਕ ਪੂਰੇ ਨਹੀਂ ਹੋਏ, ਉੱਥੇ ਹੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਕਈ ਤਰ੍ਹਾਂ ਦੇ ਲਾਲਚ ਦੇਕੇ, ਜਿਵੇਂ ਕਿ ਪੰਜਾਬ ਦੀ ਸੂਬਾ ਸਰਕਾਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਫ਼ਸਲ ਖ਼ਰਾਬਾ ਹੋਣ ਦੀ ਸੂਰਤ ਵਿੱਚ ਪੂਰਾ ਮੁਆਵਜ਼ਾ ਆਦਿ ਸਮੇਤ ਕਈ ਝੂਠੀਆਂ ਗਾਰੰਟੀਆਂ ਦੇਕੇ ਗੁੰਮਰਾਹ ਕੀਤਾ।

LEAVE A REPLY

Please enter your comment!
Please enter your name here