ਅੰਮ੍ਰਿਤਸਰ, ( ਸੁਖਬੀਰ ਸਿੰਘ)- ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਖੂਨਦਾਨ ਕੈਂਪ ਹਲਕਾ ਅਟਾਰੀ ਤੋਂ ਕਾਂਗਰਸ ਟਿਕਟ ਦੇ ਮਜ਼ਬੂਤ ਦਾਅਵੇਦਾਰ ਅਜੈਪਾਲ ਸਿੰਘ ਰੰਧਾਵਾ ਡੀ ਐਮ ਓ ਵਲੋਂ ਪ੍ਰਕਾਸ਼ ਬਲੱਡ ਸੈਂਟਰ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ । ਗੱਲਬਾਤ ਦੌਰਾਨ ਰੰਧਾਵਾ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਲੋੜਵੰਦਾਂ ਲਈ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਲੋੜਵੰਦ ਦਾ ਭਲਾ ਹੋ ਸਕੇ। ਇਸ ਮੌਕੇ ਪ੍ਰਭਜਿੰਦਰ ਸਿੰਘ, ਅਰਸ਼ਪ੍ਰੀਤ ਸਿੰਘ, ਪੁਨੀਤ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ ਹੈਪੀ, ਅਵਤਾਰ ਸਿੰਘ ਟੋਨੀ ਪਿੰਡ ਤਾਜ਼ਾ ਚੱਕ ਬਲਾਕ ਸੰਮਤੀ ਮੈਂਬਰ, ਸਰਪੰਚ ਰਾਜਪਾਲ ਸਿੰਘ, ਕੈਪਟਨ ਦਲਜੀਤ ਸਿੰਘ, ਸਰਪੰਚ ਲਾਭ ਸਿੰਘ, ਕਸ਼ਮੀਰ ਸਿੰਘ, ਸਨਦੀਪ ਸਿੰਘ, ਮਹਿੰਗਾ ਸਿੰਘ, ਜਗਦੀਪ ਸਿੰਘ ਤੇ ਹੋਰ ਵੀ ਹਾਜ਼ਰ ਸਨ ।
Boota Singh Basi
President & Chief Editor