ਹਲਕਾ ਇੰਚਾਰਜ ਬ੍ਰਹਮਪੁਰਾ ਵਲੋਂ ਸੇਵਾ ਸਿੰਘ ਮੁਗਲਚੱਕ ਦੀ ਮੌਤ ‘ਤੇ ਪਰਿਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ

0
57
ਤਰਨਤਾਰਨ,16 ਅਗਸਤ -ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਮੁਗਲਚੱਕ ਪਨੂੰਆ ਤੋਂ ਬ੍ਰਹਮਪੁਰਾ ਪਰਿਵਾਰ ਦੇ ਬਹੁਤ ਹੀ ਨਜ਼ਦੀਕੀ ਸ.ਸੇਵਾ ਸਿੰਘ ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਪਿੰਡ ਮੁਗਲਚੱਕ ਪਨੂੰਆ ਵਿਖੇ ਪਹੁੰਚ ਕੇ ਉਨ੍ਹਾਂ ਦੇ ਸਪੁੱਤਰ ਇੰਦਰਜੀਤ ਸਿੰਘ, ਰਣਜੀਤ ਸਿੰਘ,ਬਲਰਾਜ ਸਿੰਘ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਰਵਿੰਦਰ ਬ੍ਰਹਮਪੁਰਾ ਨੇ  ਕਿਹਾ ਕਿ ਸਵਰਗਵਾਸੀ ਸਰਦਾਰ ਸੇਵਾ ਸਿੰਘ ਦੇ ਪਰਿਵਾਰ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬ੍ਰਹਮਪੁਰਾ ਪਰਿਵਾਰ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਸਰਦਾਰ ਸੇਵਾ ਸਿੰਘ ਦੀ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਵੀ ਵੱਡੀ ਘਾਟ ਹੋਈ ਹੈ। ਇਸ ਮੌਕੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਉਹਨਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਪਿੰਡ ਮੁਗਲਚੱਕ ਪਨੂੰਆ ਦੇ ਮੋਹਤਬਰ ਲਖਬੀਰ ਸਿੰਘ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਪਰਿਵਾਰਿਕ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here