ਹਸਪਤਾਲ ਢਾਹਾਂ ਕਲੇਰਾਂ ਵਿਖੇ 15 ਦਿਨਾਂ ਪੇਟ ਦੇ ਰੋਗਾਂ ਦੇ ਅਪਰੇਸ਼ਨਾਂ ਦਾ ਅਤੇ ਬੱਚਿਆਂ ਦੀਆਂ ਬਿਮਾਰੀਆਂ ਦਾ ਟੀਕਾਕਰਨ ਕੈਂਪ ਸ਼ੁਰੂ

0
40

ਹਸਪਤਾਲ ਢਾਹਾਂ ਕਲੇਰਾਂ ਵਿਖੇ 15 ਦਿਨਾਂ ਪੇਟ ਦੇ ਰੋਗਾਂ ਦੇ ਅਪਰੇਸ਼ਨਾਂ ਦਾ ਅਤੇ ਬੱਚਿਆਂ ਦੀਆਂ ਬਿਮਾਰੀਆਂ ਦਾ ਟੀਕਾਕਰਨ ਕੈਂਪ ਸ਼ੁਰੂ

*ਸ.ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਨੇ ਕੀਤਾ ਉਦਘਾਟਨ*

ਬੰਗਾ, 01 ਅਕਤੂਬਰ ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ 1 ਅਕਤੂਬਰ ਤੋ 15 ਅਕਤੂਬਰ ਤੱਕ ਚੱਲਣ ਵਾਲਾ ਪੇਟ ਦੇ ਰੋਗਾਂ ਦੇ ਅਪਰੇਸ਼ਨਾਂ ਦਾ ਕੈਂਪ ਅਤੇ ਬੱਚਿਆਂ ਦੀ ਜਾਂਚ ਤੇ ਬਿਮਾਰੀਆਂ ਦਾ ਟੀਕਾਕਰਨ ਕੈਂਪ ਅੱਜ ਤੋਂ ਸ਼ਰੂ ਹੋ ਗਿਆ ਹੈ । ਇਸ ਕੈਂਪ ਦਾ ਉਦਘਾਟਨ ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਟਰੱਸਟ ਅਤੇ ਸਾਬਕਾ ਚੇਅਰਮੈਨ ਮਾਰਕਫੈੱਡ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਹਨਾਂ ਕਿਹਾ ਕਿ ਇਹ ਕੈਂਪ ਇਲਾਕਾ ਨਿਵਾਸੀਆਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ । ਇਸ ਮੌਕੇ ਟਰੱਸਟ ਦੇ  ਮੌਜੂਦਾ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਦੱਸਿਆ ਇਸ ਕੈਂਪ ਵਿਚ ਪੇਟ ਦੇ ਰੋਗਾਂ ਤੇ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ. ਐਸ. (ਲੈਪਰੋਸਕੋਪਿਕ ਸਰਜਨ) ਅਤੇ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਤੇਸ਼ ਸਿੰਘ ਪਾਹਵਾ ਐਮ.ਡੀ.  ਮਰੀਜ਼ਾਂ ਦਾ ਚੈੱਕਅੱਪ ਕਰਕੇ ਇਲਾਜ ਕਰਨਗੇ । ਹਸਪਤਾਲ ਵਿਖੇ ਕੈਂਪ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਡਾ. ਢਾਹਾਂ  ਨੇ ਇਲਾਕਾ ਨਿਵਾਸੀਆਂ ਨੂੰ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਤੋਂ ਆਰੰਭ ਹੋਏ 15 ਦਿਨਾਂ ਰਿਆਇਤੀ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਜਰਨਲ ਅਤੇ ਲੈਪਰੋਸਕੋਪਿਕ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਸਰਜਰੀ ਵਿਭਾਗ ਵਿਚ ਮਰੀਜ਼ਾਂ ਦੀ ਰਜਿਸਟਰੇਸ਼ਨ ਮੁਫਤ ਹੈ ਅਤੇ ਕੈਂਪ ਮਰੀਜ਼ਾਂ ਲਈ ਅਲਟਰਾ ਸਾਊਂਡ ਸਕੈਨ 300/- ਰੁਪਏ ਵਿਚ ਕੀਤੀ ਜਾ ਰਹੀ ਹੈ । ਇਸ ਕੈਂਪ ਦੌਰਾਨ ਰਜਿਟਰਡ ਮਰੀਜ਼ ਵਿਸ਼ੇਸ਼ ਛੋਟ ਪ੍ਰਾਪਤ ਕਰਦੇ ਹੋਏ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ, ਹਰਨੀਆਂ, ਫਿਸ਼ਰ, ਅਪੈਂਡਿਕਸ, ਹਾਈਡਰੋਸੀਲ, ਲੱਤਾਂ ਦੀਆਂ ਫ਼ੁੱਲੀਆਂ ਨਸਾਂ,  ਬਵਾਸੀਰ ਅਤੇ ਭਗੰਦਰ  ਆਪਰੇਸ਼ਨ ਰਿਆਇਤੀ ਪੈਕਜ ਦਰ ਸਿਰਫ 15000 ਰੁਪਏ ਵਿਚ ਕਰਵਾ ਸਕਣਗੇ । ਇਸ ਤੋਂ ਇਲਾਵਾ  ਉਹਨਾਂ ਨੂੰ ਸਿਰਫ ਦਵਾਈਆਂ ਦਾ ਖਰਚਾ ਅਦਾ ਕਰਨਾ ਹੋਵੇਗਾ। ਕੈਂਪ ਦੌਰਾਨ ਸਰਜਰੀ ਵਿਭਾਗ ਦੇ ਮਰੀਜ਼ਾਂ ਨੂੰ ਲੈਬ ਟੈਸਟਾਂ ਜਿਵੇਂ  ਸੀ.ਬੀ.ਸੀ., ਐਲ.ਐਫ. ਟੀ. ਅਤੇ ਲਿਪਡ ਪ੍ਰੋਫਾਈਲ ਟੈਸਟਾਂ ਵਿਚ 50 ਫੀਸਦੀ ਵਿਸ਼ੇਸ਼ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਤੇਸ਼ ਸਿੰਘ ਪਾਹਵਾ ਨੇ ਦੱਸਿਆ ਕਿ 15 ਦਿਨਾਂ ਕੈਂਪ ਦੌਰਾਨ ਬੱਚਿਆਂ ਦਾ ਚੈੱਕਅੱਪ ਕਾਰਡ ਮੁਫ਼ਤ ਬਣੇਗਾ । ਇਸ ਤੋਂ ਇਲਾਵਾ ਬੱਚਿਆਂ ਦੇ ਟੀਕਾਕਰਨ ਵਿਚ ਟਾਈਫਾਈਡ ਤੇ ਸਵਾਈਨ ਫਲੂ ਦੇ ਟੀਕੇ 50 ਫੀਸਦੀ ਛੋਟ ‘ਤੇ ਅਤੇ ਖਸਰਾ, ਨਿਮੋਨੀਆ, ਰੋਟਾਵਾਇਰਸ, ਚਿਕਨਪੌਕਸ, ਹੈਪੇਟਾਈਟਸ, ਬੂਸਟਰਿਕਸ ਵੈਕਸੀਨ 20 ਫੀਸਦੀ ਛੋਟ ‘ਤੇ ਲਗਾਈ ਜਾਵੇਗੀ।
ਇਸ ਮੌਕੇ ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ,  ਡਾ.ਅਮਿਤ ਸੰਧੂ ਸੀਨੀਅਰ ਯੂਰੋਲੋਜਿਸਟ, ਡਾ. ਵਿਵੇਕ ਗੁੰਬਰ ਮੈਡੀਕਲ ਮਾਹਿਰ,  ਡਾ. ਹਰਤੇਸ਼ ਸਿੰਘ ਪਾਹਵਾ ਐਮ. ਡੀ. ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ,  ਡਾ. ਮਾਨਵਦੀਪ ਸਿੰਘ ਬੈਂਸ ਜਰਨਲ ਅਤੇ ਲੈਪਰੋਸਕੋਪਿਕ ਸਰਜਨ, ਡਾ. ਪਰਮਿੰਦਰ ਸਿੰਘ ਵਾਰੀਆ ਆਰਥੋਪੈਡਿਕ ਸਰਜਨ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਸਮੂਹ ਹਸਪਤਾਲ ਸਟਾਫ ਵੀ  ਹਾਜ਼ਰ ਸਨ ।
ਤਸਵੀਰ :- ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ੁਰੂ ਹੋਏ  15 ਦਿਨਾਂ ਪੇਟ ਦੇ ਰੋਗਾਂ ਦੇ ਅਪਰੇਸ਼ਨਾਂ ਦਾ ਕੈਂਪ ਤੇ ਬੱਚਿਆਂ ਦੀਆਂ ਬਿਮਾਰੀਆਂ ਦਾ ਟੀਕਾਕਰਨ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਮਲਕੀਅਤ ਸਿੰਘ ਬਾਹੜੋਵਾਲ ਅਤੇ ਨਾਲ ਸਹਿਯੋਗ ਦੇ ਰਹੇ ਹਨ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਤੇ ਡਾਕਟਰ ਸਾਹਿਬਾਨ

LEAVE A REPLY

Please enter your comment!
Please enter your name here