ਹਸਪਤਾਲ ਢਾਹਾਂ ਕਲੇਰਾਂ ਵਿਖੇ 4 ਅਗਸਤ ਨੂੰ ਲੱਗ ਰਹੇ ਫਰੀ ਮੈਡੀਕਲ ਚੈੱਕਅੱਪ ਕੈਂਪ ਦੀਆਂ ਤਿਆਰੀਆਂ ਮੁਕੰਮਲ : ਕੁਲਵਿੰਦਰ ਸਿੰਘ ਢਾਹਾਂ

0
248

ਸ, ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਕਰਨਗੇ ਉਦਘਾਟਨ
300 ਰੁਪਏ ਦੀ ਦਵਾਈ ਮੁਫਤ, ਲੈਬ ਟੈਸਟ , ਐਕਸਰੇ, ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ, ਅੱਖਾਂ ਦੇ ਅਪਰੇਸ਼ਨ ਮੁਫ਼ਤ
ਬੰਗਾ 02 ਅਗਸਤ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ 04 ਅਗਸਤ ਦਿਨ ਸ਼ੁੱਕਰਵਾਰ ਨੂੰ ਲੱਗ ਰਹੇ ਦਵਾਈਆਂ ਦਾ ਲੰਗਰ ਅਤੇ ਮੁਫਤ ਮੈਡੀਕਲ ਚੈੱਕਐਪ ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ । ਇਸ ਕੈਂਪ ਦਾ ਉਦਘਾਟਨ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਆਪਣੇ ਕਰ ਕਮਲਾ ਨਾਲ ਕਰਨਗੇ । ਇਹ ਜਾਣਕਾਰੀ ਸ.ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਦਿੱਤੀ।

ਸ.ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਫਰੀ ਅਤੇ ਰਿਆਇਤੀ ਮੈਡੀਕਲ ਮਦਦ ਕਰਨ ਲਈ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਮਿੱਠੀ ਯਾਦ ਵਿਚ ਦਵਾਈਆਂ ਦਾ ਲੰਗਰ ਅਤੇ ਮੁਫ਼ਤ ਮੈਡੀਕਲ ਚੈਕਐਪ ਕੈਂਪ 04 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 09 ਤੋਂ ਦੁਪਹਿਰ 03 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਮਰੀਜ਼ਾਂ ਦਾ ਕਾਰਡ ਮੁਫ਼ਤ ਬਣੇਗਾ ਅਤੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮੁਫ਼ਤ ਚੈੱਕਅਪ ਕੀਤਾ ਜਾਵੇ। ਪਿਸ਼ਾਬ, ਖੂਨ ਦੇ ਟੈੱਸਟਾਂ ਅਤੇ ਹਰ ਤਰ੍ਹਾਂ ਦੇ ਲੈਬੋਟਰੀ ਟੈਸਟ ਅਤੇ ਹਰ ਤਰ੍ਹਾਂ ਦੇ ਐਕਸਰੇ ਅੱਧੇ ਖਰਚੇ ਵਿਚ ਕੀਤੇ ਜਾਣਗੇ। ਕੈਂਪ ਦੌਰਾਨ ਸ਼ੂਗਰ ਦਾ ਟੈਸਟ, ਥਾਇਰਾਇਡ ਦਾ ਟੈਸਟ ਅਤੇ ਹੱਡੀਆਂ ਦਾ ਕੈਲਸ਼ੀਅਮ ਚੈੱਕ ਕਰਨ ਦਾ ਟੈਸਟ ਵੀ ਮੁਫਤ ਕੀਤਾ ਜਾਵੇਗਾ। ਨਵੇਂ ਦੰਦ/ਜਬਾੜੇ ਵੀ 30 % ਰਿਆਇਤੀ ਦਰਾਂ ਤੇ ਲਗਾਏ ਜਾਣਗੇ । ਖਰਾਬ ਦੰਦ ਫਰੀ ਕੱਢੇ ਜਾਣਗੇ ਅਤੇ ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ ਕੀਤੀ ਜਾਵੇਗੀ। ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਚਿੱਟਾ ਮੋਤੀਆ ਮੁਕਤ ਲਹਿਰ ਤਹਿਤ ਮੁਫ਼ਤ ਕੀਤੇ ਜਾਣਗੇ ਅਤੇ ਕੈਂਪ ਵਿਚ ਚੈੱਕਅੱਪ ਕਰਵਾਉਣ ਵਾਲੇ ਮਰੀਜ਼ਾਂ ਨੂੰ 300 ਰੁਪਏ ਦੀ ਦਵਾਈ ਮੁਫ਼ਤ ਦਿੱਤੀ ਜਾਵੇਗੀ। ਸ. ਢਾਹਾਂ ਨੇ ਕੈਂਪ ਦੌਰਾਨ ਮਿਲਣ ਵਾਲੀਆਂ ਰਿਆਇਤੀ ਮੈਡੀਕਲ ਸੇਵਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ। ਇਸ ਮੌਕੇ ਮਰੀਜ਼ਾਂ ਲਈ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ। ਸ. ਢਾਹਾਂ ਨੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here