ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਨੁਕੜ ਨਾਟਕ ਹੋਇਆ

0
143

ਬੰਗਾ 21 ਜੂਨ
ਇਲਾਕੇ ਦੇ ਉੱਚ ਪੱਧਰੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਨੁਕੜ ਨਾਟਕ ਦੀ ਪੇਸ਼ਕਾਰੀ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ। ਜਿਸ ਵਿਚ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਯੋਗ ਦੀ ਮਹਾਨਤਾ ਬਾਰੇ ਜਾਗੁਰਕ ਕੀਤਾ ਗਿਆ ਸੀ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਅਤੇ ਪ੍ਰਿੰਸੀਪਲ ਡਾ, ਸੁਰਿੰਦਰ ਜਸਪਾਲ ਸ਼ਾਮਿਲ ਸਨ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸੰਬੋਧਨ ਕਰਦੇ ਕਿਹਾ ਕਿ ਯੋਗ ਆਸਣ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ । ਇਸੇ ਲਈ ਯੋਗਾ ਕਰਨ ਵਾਲਾ ਇਨਸਾਨ ਆਮ ਵਿਅਕਤੀਆਂ ਨਾਲੋਂ ਜ਼ਿਆਦਾ ਤੰਦਰੁਸਤ, ਤਾਕਤਵਰ ਅਤੇ ਖੁਸ਼ ਰਹਿੰਦਾ ਹੈ। ਜਿਸ ਕਰਕੇ ਦੁਨੀਆ ਭਰ ਵਿਚ ਆਮ ਲੋਕਾਈ ਨੂੰ ਜਾਗਰੁਕ ਕਰਨ ਲਈ ਹਰ ਸਾਲ 21 ਜੂਨ ਨੂੰ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਜਾਂਦਾ ਹੈ । ਸ. ਢਾਹਾਂ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਅਤੇ ਇਕੱਤਰ ਜਨ ਸਮੂਹ ਨੂੰ ਜੀਵਨ ਭਰ ਤੰਦਰੁਸਤ ਰਹਿਣ ਲਈ ਯੋਗ ਆਸਣ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ। ਇਸ ਮੌਕੇ ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਮਨਪ੍ਰੀਤ ਕੌਰ, ਮੈਡਮ ਰੀਤੂ, ਮੈਡਮ ਹਰਵਿੰਦਰ ਕੌਰ, ਮੈਡਮ ਰਾਜਵਿੰਦਰ ਕੌਰ, ਮੈਡਮ ਰਵਨੀਤ ਸਰੋਆ, ਮਨਜਿੰਦਰ ਕੌਰ, ਤੋਂ ਇਲਾਵਾ ਸਮੂਹ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here