ਹੈਰੋਇਨ ਸਮੇਤ ਇੱਕ ਕਥਿਤ ਮੁਲਜ਼ਮ ਕਾਬੂ 

0
174
ਹੈਰੋਇਨ ਸਮੇਤ ਇੱਕ ਕਥਿਤ ਮੁਲਜ਼ਮ ਕਾਬੂ
ਬਿਆਸ 23 ਜੂਨ (ਬਲਰਾਜ ਸਿੰਘ ਰਾਜਾ) : ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਵੱਲੋਂ ਇਕ ਕਥਿਤ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖਬਰ ਹੈ।
ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਵਿੱਚ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੇ ਏ ਐਸ ਆਈ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਕਥਿਤ ਮੁਲਜ਼ਮ ਨੇ ਆਪਣਾ ਨਾਮ ਗੁੁਲਾਬ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੰਮੋਕੇ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਪੁਲਿਸ ਵਲੋਂ ਉਕਤ ਕਥਿਤ ਮੁਲਜ਼ਮ ਖ਼ਿਲਾਫ਼ ਥਾਣਾ ਬਿਆਸ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here