ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ- ਧਾਲੀਵਾਲ
ਰਾਵੀ ਦਰਿਆ ਉੱਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ
ਅੰਮ੍ਰਿਤਸਰ 20 ਜੁਲਾਈ 2024—
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜਾਂ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਜਾਨ ਮਾਲ ਦੀ ਪੂਰੀ ਹਿਫਾਜ਼ਤ ਕੀਤੀ ਜਾਵੇਗੀ । ਉਹਨਾਂ ਨੇ ਦੱਸਿਆ ਕਿ ਪਿਛਲੇ ਸਾਲ ਜਿੰਨਾਂ ਥਾਵਾਂ ਉੱਤੇ ਬੰਨ ਦੀ ਕਮਜ਼ੋਰੀ ਕਰਕੇ ਦਰਿਆ ਨੂੰ ਕਿਨਾਰੇ ਤੋਂ ਟੁੱਟਣ ਦਾ ਮੌਕਾ ਮਿਲਿਆ ਸੀ ਨੂੰ ਇਸ ਵਾਰ ਦੂਰ ਕਰ ਲਿਆ ਗਿਆ ਹੈ ਅਤੇ ਅਜੇ ਵੀ ਇਹ ਕੰਮ ਲਗਾਤਾਰ ਜਾਰੀ ਹੈ।
ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਵਰਗ ਲਈ ਕੰਮ ਕਰ ਰਹੇ ਹਨ ਅਤੇ ਕੁਦਰਤੀ ਆਫਤਾਂ ਤੋਂ ਪੰਜਾਬ ਨੂੰ ਬਚਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੈ। ਉਹਨਾਂ ਨੇ ਦੱਸਿਆ ਕਿ ਸਾਡੇ ਹਲਕੇ ਵਿੱਚ ਰਾਵੀ ਦਰਿਆ ਹੜ ਦਾ ਕਾਰਨ ਬਣਦਾ ਹੈ ਅਤੇ ਪਿਛਲੇ ਸਾਲ ਕਈ ਥਾਵਾਂ ਉੱਪਰ ਪਾਣੀ ਚੜ ਗਿਆ ਸੀ, ਜਿਸ ਨੂੰ ਵੇਖਦੇ ਹੋਏ ਇਸ ਵਾਰ ਬੰਨ ਨੂੰ ਮਜਬੂਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅੱਜ ਵੀ ਮੈਂ ਇਸੇ ਕੰਮ ਨੂੰ ਵੇਖਣ ਲਈ ਆਇਆ ਹਾਂ ਅਤੇ ਕੁਝ ਇਕ ਥਾਵਾਂ ਉੱਤੇ ਮੈਨੂੰ ਅਜੇ ਵੀ ਕਮਜ਼ੋਰੀ ਲੱਗੀ ਹੈ ਜਿਸ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਤੁਸੀਂ ਬੰਨ ਨੇੜਿਓਂ ਕਿਸੇ ਵੀ ਤਰ੍ਹਾਂ ਮਿੱਟੀ ਨਾ ਛੇੜਨ, ਕਿਉਂਕਿ ਧੁਸੀਂ ਬੰਨ ਨੂੰ ਲਾਈ ਹੋਈ ਕਹੀ ਕਈ ਵਾਰ ਕਈ ਕਈ ਪਿੰਡ ਰੁੜਨ ਦਾ ਕਾਰਨ ਬਣ ਜਾਂਦੀ ਹੈ । ਇਸ ਲਈ ਲੋਕ ਬੰਨ ਨੂੰ ਨੁਕਸਾਨ ਨਾ ਪਹੁੰਚਾਉਣ ਬਲਕਿ ਧੁਸੀ ਦੀ ਖੁਦ ਰੱਖਿਆ ਕਰਨ।
ਕੈਪਸ਼ਨ—-ਰਾਵੀ ਦਰਿਆ ਕਿਨਾਰੇ ਧੁੱਸੀ ਬੰਨ ਦੀ ਮਜਬੂਤੀ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ।
===–
                





