ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦਾ 100 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਇਆ

0
94

ਜਿਹੜੇ ਕਿਸਾਨਾਂ ਕੋਲ ਬਿਜਾਈ ਉਪਰੰਤ ਵਾਧੂ ਪਨੀਰੀ ਉਪਲੱਬਧ ਹੈ ਉਹ ਲੋੜਵੰਦ ਕਿਸਾਨਾਂ ਦੀ ਮਦਦ ਕਰਨ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 19 ਜੁਲਾਈ:
ਖੇਤੀਬਾੜੀ ਵਿਭਾਗ ਦੇ ਉਪਰਾਲੇ ਸਦਕਾ ਪੈਸਟੀਸਾਈਡ ਅਤੇ ਫਰਟੀਲਾਈਜਰ ਐਸੋਸੀਏਸ਼ਨ ਮਾਨਸਾ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦੀਆਂ ਵੱਖ ਵੱਖ ਕਿਸਮਾਂ ਦਾ ਕਰੀਬ 100 ਕੁਇੰਟਲ ਬੀਜ ਮੁਫਤ ਦਿੱਤਾ ਗਿਆ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਕਿਸਾਨਾਂ ਕੋਲ ਝੋਨੇ ਦੀ ਦੁਬਾਰਾ ਬਿਜਾਈ ਕਰਨ ਵਾਸਤੇ ਪਨੀਰੀ ਉਪਲੱਬਧ ਨਹੀ ਹੈ, ਜਿਸ ਕਾਰਨ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਪੈਸਟੀਸਾਈਡ ਅਤੇ ਫਰਟੀਲਾਈਜਰ ਐਸੋਸੀਏਸ਼ਨ ਨਾਲ ਤਾਲਮੇਲ ਕਰਕੇ ਡੀਲਰ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀਆਂ ਵੱਖ ਵੱਖ ਕਿਸਮਾਂ ਜਿਸ ਵਿੱਚ ਪੀ ਆਰ 126 ਅਤੇ ਪੀ ਬੀ 1509 ਦਾ ਬੀਜ ਕਿਸਾਨਾਂ ਨੂੰ ਮੁਫਤ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਆਪਣੇ ਖੇਤਾਂ ਵਿੱਚ ਬਿਜਾਈ ਕਰਨ ਤੋਂ ਬਾਅਦ ਵਾਧੂ ਪਨੀਰੀ ਉਪਲੱਬਧ ਹੈ, ਉਹ ਲੋੜਵੰਦ ਕਿਸਾਨਾਂ ਨੂੰ ਮੁਫਤ ਵਿੱਚ ਦੇ ਕੇ ਉਹਨਾਂ ਦੀ ਮਦਦ ਕਰਨ।
ਇਸ ਮੌਕੇ ਡਾ. ਮਨੋਜ ਕੁਮਾਰ ਬਲਾਕ ਖੇਤੀਬਾੜੀ ਅਫਸਰ, ਡਾ.ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ,ਪੈਸਟੀਸਾਈਡਜ ਐਸੋਸੀਏਸ਼ਨ ਦੇ ਨੁਮਾਇੰਦੇ ਤਰਸੇਮ ਮਿੱਢਾ,ਵਿਨੈਪਾਲ, ਭੀਮ ਸੈਨ, ਪਵਨ ਕੁਮਾਰ, ਪ੍ਰਵੀਨ ਕੁਮਾਰ ਅਤੇ ਕਿਸਾਨ ਅਵਤਾਰ ਸਿੰਘ , ਬਲਜਿੰਦਰ ਸਿੰਘ , ਜਗਜੀਤ ਸਿੰਘ ,ਹਰਭਜਨ ਸਿੰਘ ਆਦਿ ਮੌਜੂਦ ਸਨ ।

LEAVE A REPLY

Please enter your comment!
Please enter your name here