ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ

0
594

ਅੰਮ੍ਰਿਤਸਰ, 9 ਅਗਸਤ ( ਸੁਖਬੀਰ ਸਿੰਘ ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਸਰਪ੍ਰਸਤੀ ਹੇਠ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ  ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ| ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸਕੂਲ ਕੈਂਪਸ  ’ਚ ਰੁੱਖ ਅਤੇ ਬੂਟੇ ਲਗਾਏ ਗਏ|

ਇਸ ਮੌਕੇ ਪ੍ਰਿੰ: ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਲਈ ਬਹੁਤ ਮਹੱਤਵਪੂਰਨ ਹਨ ਅਤੇ ਰੁੱਖਾਂ ਤੋਂ ਬਿਨਾਂ ਜ਼ਿੰਦਗੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ| ਇਹ ਨਾ ਸਿਰਫ ਆਕਸੀਜਨ ਪ੍ਰਦਾਨ ਕਰਦੇ ਹਨ, ਬਲਕਿ ਆਲੇ ਦੁਆਲੇ ਅਤੇ ਵਾਤਾਵਰਨ ਨੂੰ ਸਾਫ਼ ਅਤੇ  ਸੁੰਦਰ ਬਣਾਉਂਦੇ ਹਨ| ਉਨਾਂ ਇਸ ਮੌਕੇ ਜੰਗਲਾਂ ਦੀ ਕਟਾਈ ਕਾਰਨ ਵਾਤਾਵਰਣ ਦੀਆਂ ਸਮੱਸਿਆਵਾਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਰੁੱਖ  ਲਗਾਉਣ ਦੀ ਮੁਹਿੰਮ ’ਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ| ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ|

 

 

 

 

LEAVE A REPLY

Please enter your comment!
Please enter your name here