ਖ਼ਾਲਿਸਤਾਨੀ ਹਮਾਇਤੀ ਪੰਨੂ ਦੇ ਰੇਲ ਰੋਕਣ ਦੇ ਸੱਦੇ ਨੂੰ ਨਹੀਂ ਮਿਲਿਆ ਕੋਈ ਹੁੰਗਾਰਾ

0
42

ਚੰਡੀਗੜ• (ਬਿਊਰੋ ਸਰਵਿਸ)–ਖ਼ਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਪੰਜਾਬ ਵਿਚ ਰੇਲ ਗੱਡੀਆਂ ਰੋਕਣ ਦੇ ਦਿੱਤੇ ਗਏ ਸੱਦੇ ਨੂੰ ਪੰਜਾਬ ਵਿੱਚ ਕੋਈ ਹੁੰਗਾਰਾ ਨਹੀਂ ਮਿਲਿਆ। ਪੰਜਾਬ ਵਿੱਚ ਕਿਸੇ ਵੀ ਸਟੇਸ਼ਨ ‘ਤੇ ਰੇਲ ਗੱਡੀ ਰੋਕੇ ਜਾਣ ਦੀ ਖ਼ਬਰ ਨਹੀਂ ਮਿਲੀ, ਜਿਸ ਤੋ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਾਸੀਆਂ, ਨੌਜਵਾਨਾਂ ਨੇ ਗੁਰਪਤਵੰਤ ਪੰਨੂ ਦੇ ਸੱਦੇ ਨੂੰ ਗੰਭੀਰਤਾ ਨਾਲ ਨਾ ਲੈਂਦੇ ਹੋਏ ਉਨ•ਾਂ ਦੇ ਸੁਨੇਹੇ ਦੀ ਫੂਕ ਕੱਢ ਦਿੱਤੀ ਹੈ।
ਇੱਥੇ ਦੱਸਿਆ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਗੁਰਪਤਵੰਤ ਪੰਨੂ ਵੱਲੋਂ ਰਿਕਾਡਿੰਗ ਫੋਨ ਕਾਲ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਖਾਲਿਸਤਾਨ ਦੇ ਮੁੱਦੇ ‘ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ•ਾਂ ਪਿਛਲੇ ਮਹੀਨਿਆਂ ਦੌਰਾਨ ਰੈਫਰੈਂਡਮ 20-20 (ਲੋਕਮਤ) ਕਰਨ ਦਾ ਵੀ ਸੱਦਾ ਦਿੱਤਾ ਸੀ, ਉਦੋਂ ਵੀ ਲੋਕਾਂ ਨੇ ਕੋਈ ਖਾਸ ਤਵੱਜੋਂ ਨਹੀਂ ਦਿੱਤੀ। ਰੈਫਰੈਂਡਮ 2020 ਦੇ ਮੁੱਦੇ ‘ਤੇ ਫੇਲ• ਹੋਣ ਤੋਂ ਬਾਅਦ ਉਨ•ਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਰੇਲ ਗੱਡੀਆਂ ਰੋਕਣ ਬਾਰੇ ਫੋਨ ਕੀਤੇ ਜਾ ਰਹੇ ਸਨ। ਇਸ ਨੂੰ ਭਾਂਪਦੇ ਹੋਏ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਸ ਵੱਲੋਂ ਪੂਰੀ ਤਰ•ਾਂ ਮੁਸਤੈਦੀ ਵਰਤੀ ਗਈ, ਰੇਲਵੇ ਸਟੇਸ਼ਨਾਂ ਦੇ ਨੇੜ•ੇ ਅਤੇ ਕਈ ਖਾਸ ਥਾਵਾਂ ‘ਤੇ ਪੁਲਸ ਨੇ ਨਜ਼ਰ ਰੱਖੀ ਹੋਈ ਸੀ। ਪਰ ਕਿਤੋਂ ਵੀ ਰੇਲਵੇ ਗੱਡੀ ਰੋਕਣ ਦੀ ਘਟਨਾ ਸਾਹਮਣੇ ਨਹੀਂ ਆਈ।ਵਰਨਣਯੋਗ ਹੈ ਕਿ ਪੰਜਾਬ ਪੁਲਿਸ ਨੇ ਗੁਰਪਤਵੰਤ ਪੰਨੂ ਖਿਲਾਫ਼ ਪੰਜਾਬ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਵਿਚ ਕਈ ਮਾਮਲੇ ਦਰਜ਼ ਕੀਤੇ ਹੋਏ ਹਨ। ਪਿਛਲੇ ਦਿਨਾਂ ਵਿਚ ਪੁਲਿਸ ਨੇ ਪੰਨੂ ਸਮੇਤ ਕਈ ਖਾਲਿਸਤਾਨੀ ਸਮਰਥਕਾਂ ਦੀ ਪ੍ਰਾਪਰਟੀ ਅਟੈਚ ਵੀ ਕੀਤੀ ਸੀ।

LEAVE A REPLY

Please enter your comment!
Please enter your name here