ਜ਼ਿਲਾ ਚੋਣ ਅਫ਼ਸਰ ਵੱਲੋਂ ਸਮੂਹ ਵਿਭਾਗਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

0
344

ਸੰਗਰੂਰ, (ਸਾਂਝੀ ਸੋਚ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਵਿਧਾਨ ਸਭਾ ਚੋਣਾਂ ਕਾਰਨ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੀ ਰਾਮਵੀਰ ਨੇ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਅਤੇ ਸਰਕਾਰੀ ਜਾਇਦਾਦ ਦੀ ਵਰਤੋਂ ਸਿਆਸੀ ਹਿੱਤਾਂ ਲਈ ਕਰਨ ’ਤੇ ਸਖਤ ਪਾਬੰਦੀ ਹੈ ਅਤੇ ਨਾ ਹੀ ਕਿਸੇ ਦਫ਼ਤਰ ਦੀ ਇਮਾਰਤ ਅਤੇ ਸਰਕਾਰੀ ਜਾਇਦਾਦ ਉਪਰ ਕੋਈ ਵੀ ਸਿਆਸੀ ਹੋਰਡਿੰਗ, ਬੈਨਰ, ਝੰਡੇ, ਪੋਸਟਰ ਲਗਾਏ ਜਾ ਸਕਣਗੇ। ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਵਿਭਾਗੀ ਮੁਖੀ ਪੂਰੀ ਚੌਕਸੀ ਵਰਤਣ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਮੰਡੀ ਅਧਿਕਾਰੀਆਂ, ਵਣ ਵਿਭਾਗ, ਸਿਹਤ ਵਿਭਾਗ, ਪਾਵਰਕਾਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਲੋਕ ਨਿਰਮਾਣ ਵਿਭਾਗ, ਪੀ.ਆਰ.ਟੀ.ਸੀ ਸਮੇਤ ਹੋਰ ਵਿਭਾਗਾਂ ਦੇ ਮੁਖੀਆਂ ਨੂੰ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਇਸ ਦੀ ਨਿਰੋਲ ਨਿੱਜੀ ਜਿੰਮੇਵਾਰੀ ਵਿਭਾਗ ਦੇ ਮੁਖੀ ਦੀ ਹੋਵੇਗੀ ਅਤੇ ‘‘ਦੀ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ 1997‘‘ ਦੀ ਧਾਰਾ 3 ਅਤੇ ਚੋਣ ਨਿਯਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਪਹਿਲਾਂ ਤੋਂ ਚੱਲ ਰਹੇ ਕਾਰਜਾਂ ਦੇ ਵਿਸਤ੍ਰਿਤ ਵੇਰਵੇ ਤਹਿਸੀਲਦਾਰ ਚੋਣਾਂ ਦਫ਼ਤਰ ਵਿਖੇ ਜਮਾਂ ਕਰਵਾਏ ਜਾਣ। ਮੀਟਿੰਗ ਦੌਰਾਨ ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲਾ ਨੋਡਲ ਅਧਿਕਾਰੀ ਸਵੀਪ ਕਮ ਏ.ਡੀ.ਸੀ ਸ਼੍ਰੀ ਲਤੀਫ਼ ਅਹਿਮਦ, ਤਹਿਸੀਲਦਾਰ ਚੋਣਾਂ ਸ਼੍ਰੀ ਵਿਜੇ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

LEAVE A REPLY

Please enter your comment!
Please enter your name here