ਸੰਗਰੂਰ, (ਸਾਂਝੀ ਸੋਚ ਬਿਊਰੋ) – ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ ਤੇ ਹੁਣ, ਫਰੰਟ ਲਾਈਨ ਵਰਕਜ, ਹੈਲਥ ਕੇਅਰ ਵਰਕਰਜ਼ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਲਈ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ਼ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਜ਼ਿਲੇ ਵਿਚ ਹੁਣ ਤੱਕ ਬੂਸਟਰ ਡੋਜ਼ ਦੀਆਂ 267 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਡਾ. ਜਗਮੋਹਨ ਸਿੰਘ ਨੇ ਦੱਸਿਆ ਕਿ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਉਹ ਵਿਅਕਤੀ ਹੀ ਲਗਵਾ ਸਕਦੇ ਹਨ ਜਿਨ੍ਹਾਂ ਨੂੰ ਕੋਵਿਡ ਦੀ ਦੂਸਰੀ ਖ਼ੁਰਾਕ ਲੱਗੇ ਨੂੰ 39 ਹਫਤੇ ਦਾ ਸਮਾਂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਾਮਲਿਆਂ ਦੀ ਵਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਯੋਗ ਵਿਅਕਤੀ ਕੋਵਿਡ ਤੋਂ ਬਚਾਅ ਲਈ ਇਹ ਟੀਕਾ ਜ਼ਰੂਰ ਲਵਾਉਣ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਸੰਜੇ ਮਾਥੁਰ ਨੇ ਦੱਸਿਆ ਕਿ ਬੂਸਟਰ ਡੋਜ਼ ਪਹਿਲਾਂ ਤੋਂ ਹੀ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਤੇ ਸੈਸ਼ਨਾ ’ਤੇ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਆਪਣਾ ਪਛਾਣ ਪੱਤਰ ਦਿਖਾ ਕੇ ਇਹ ਬੂਸਟਰ ਡੋਜ਼ ਲਗਵਾ ਸਕਦਾ ਹੈ ।
Boota Singh Basi
President & Chief Editor