ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਫ.ਐਲ.ਸੀ. ਹਾਲ ਦਾ ਦੌਰਾ

0
317

ਮਾਨਸਾ (ਸਾਂਝੀ ਸੋਚ ਬਿਊਰੋ) -ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਦੌਰਾਨ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਚੈਕਿੰਗ ਦਾ ਕੰਮ ਭਾਰਤ ਇਲੈਕਟ੍ਰੋਨਿਕ ਲਿਮਟਡ ਦੇ ਇੰਜੀਨੀਅਰਾਂ ਵੱਲੋਂ 30 ਸਤੰਬਰ 2021 ਤੋਂ ਅੰਬੇਦਕਰ ਭਵਨ ਵਿਖੇ ਕੀਤਾ ਜਾ ਰਿਹਾ ਹੈ। ਐਫ.ਐਲ.ਸੀ. ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਐਸ.ਓ.ਪੀ. ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇਸ ਐਫ.ਐਲ.ਸੀ. ਪ੍ਰਕਿਰਿਆ ਨੂੰ ਹਾਜਰ ਆ ਕੇ ਦੇਖ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਵੱਲੋਂ ਅੰਬੇਦਕਰ ਭਵਨ, ਮਾਨਸਾ ਵਿਖੇ ਐਫ.ਐਲ.ਸੀ. ਹਾਲ ਦਾ ਦੌਰਾ ਕਰਦਿਆਂ ਸਾਰੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਕਿ ਵੋਟਿੰਗ ਮਸ਼ੀਨਾ ਦੀ ਐਫ.ਐਲ.ਸੀ. ਦਾ ਕੰਮ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਸਹਾਇਕ ਕਮਿਸ਼ਨਰ(ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਨੋਡਲ ਅਫ਼ਸਰ (ਈ.ਵੀ.ਐਮ.)-ਕਮ-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ, ਚੋਣ ਤਹਿਸੀਲਦਾਰ ਸ੍ਰੀ ਹਰੀਸ਼ ਕੁਮਾਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਇੰਦੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here